27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹੈਰੀ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 25-12-2025

ਅਬੋਹਰ, 24 ਦਸੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹਲਕਾ ਅਬੋਹਰ ਦੇ ਅਕਾਲੀ ਦਲ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਹਲਕੇ 'ਚ ਅਕਾਲੀ ਦਲ ਦੀ ਕਾਰਗੁਜ਼ਾਰੀ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਅਕਾਲੀ ਦਲ ਦੇ ਜੇਤੂ ਬਲਾਕ ਸੰਮਤੀ ਉਮੀਦਵਾਰਾਂ ਨੂੰ ਸਮੁੱਚੀ ਲੀਡਰਸ਼ਿਪ ਵਲੋਂ ਵਧਾਈ ਵੀ ਦਿੱਤੀ ਗਈ | ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅਕਾਲੀ ਦਲ ਦੀ ਹੋਣ ਵਾਲੀ ਕਾਨਫ਼ਰੰਸ ਵਿਚ ਜਥੇ ਦੀ ਸ਼ਿਰਕਤ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਅਕਾਲੀ ਦਲ ਦੇ ਜੇਤੂ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰ ਸੂਬੇ ਵਿਚ ਸਰਕਾਰ ਬਣਾਏਗਾ | ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਹਿਰੀ ਸੁਰੇਸ਼ ਸਤੀਜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਟਿੱਕਾ, ਹਰਚਰਨ ਸਿੰਘ, ਸਾਬਕਾ ਵਾਈਸ ਚੇਅਰਮੈਨ ਰਾਜਿੰਦਰਪਾਲ ਸਿੰਘ ਬਰਾੜ, ਸਰਕਲ ਪ੍ਰਧਾਨ ਛਿੰਦਰਪਾਲ ਸਿੰਘ, ਯੂਥ ਵਿੰਗ ਦੇ ਸਰਕਲ ਪ੍ਰਧਾਨ ਸਾਹਿਲ ਛਾਬੜਾ, ਦੀਪ ਕੰਬੋਜ, ਸਾਬਕਾ ਸਰਕਲ ਪ੍ਰਧਾਨ ਜਥੇਦਾਰ ਗੁਰਬੰਤਾ ਸਿੰਘ, ਹਰਪ੍ਰੀਤ ਸਿੰਘ ਸਿੱਧੂ, ਸੁਖਜਿੰਦਰ ਸਿੰਘ, ਸਰਕਲ ਪ੍ਰਧਾਨ ਰਵੀਦੀਪ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਰਾਕੇਸ਼ ਸਾਮਾ, ਸਾਬਕਾ ਪ੍ਰਧਾਨ ਪਟੇਲ ਘੁੱਲਾ, ਕਸ਼ਮੀਰੀ ਲਾਲ ਸਾਮਾ, ਸੁਖਜਿੰਦਰ ਸਿੰਘ ਸੰਧੂ, ਕੁਲਦੀਪ ਸਿੰਘ, ਜੱਸੀ ਸੰਧੂ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਸਵ. ਹਰਪ੍ਰੀਤ ਸਿੰਘ ਬਰਾੜ ਨੂੰ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।