27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਰਬੱਤ ਦਾ ਭਲਾ ਟਰੱਸਟ ਵਲੋਂ 70 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਮਹੀਨਾਵਾਰ ਆਰਥਿਕ ਸਹਾਇਤਾ ਦੇ ਚੈੱਕ <br/>

ਅਜੀਤ ਡੈਸਕ 25-12-2025
ਮੱਖੂ, 24 ਦਸੰਬਰ (ਵਰਿੰਦਰ ਮਨਚੰਦਾ)-ਸਮਾਜ ਸੇਵੀ ਅਤੇ ਦੁਬਈ ਦੇ ੳੁੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮੱਖੂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 70 ਜ਼ਰੂਰਤਮੰਦ, ਵਿਧਵਾਵਾਂ ਅਤੇ ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 53 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵਲੋਂ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 180 ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 40 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ | ਇਸ ਮੌਕੇ ਮਹਾਂਵੀਰ ਸਿੰਘ ਕਿਰਨ ਪੇਂਟਰ ਅਤੇ ਮੈਂਬਰ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਇਆ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਜਾਨ ਗਵਾ ਚੱੁਕੇ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ 6 ਲੱਖ 80 ਹਜ਼ਾਰ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।