28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗਿਆਨ ਜੋਤੀ ਸਕੂਲ ਵਿਖੇ ਸ਼ਹਾਦਤ ਦਿਵਸ ਮਨਾਇਆ <br/>

ਅਜੀਤ ਡੈਸਕ 25-12-2025
ਤਲਵੰਡੀ ਭਾਈ, 24 ਦਸੰਬਰ (ਰਵਿੰਦਰ ਸਿੰਘ ਬਜਾਜ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ, ਦਾਰਾਪੁਰ, ਜੋ ਕਿ ਸੀ.ਆਈ.ਐੱਸ.ਸੀ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਅਧਿਆਪਕ ਰਾਜਵਿੰਦਰ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਲੈ ਕੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੱਕ ਦਾ ਇਤਿਹਾਸ ਜਾਣੂ ਕਰਵਾਇਆ | ਇਸ ਤੋਂ ਬਾਅਦ ਅਧਿਆਪਕਾ ਰਾਜਵੰਤ ਕੌਰ ਵਲੋਂ ਬੱਚਿਆਂ ਨੂੰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਬੱਚਿਆਂ ਨੇ ਕਵੀਸ਼ਰੀ, ਧਾਰਮਿਕ ਗੀਤਾਂ ਤੇ ਗੁਰਬਾਣੀ ਸ਼ਬਦਾਂ ਨਾਲ ਹਾਜ਼ਰੀ ਲਗਵਾਈ | ਸਮਾਗਮ ਦੇ ਅੰਤ ਵਿਚ ਅਧਿਆਪਕਾ ਰਮਨਦੀਪ ਕੌਰ ਖੋਸਾ ਵਲੋਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਆਪਣੇ ਜ਼ਿੰਦਗੀ ਵਿਚ ਸਬਕ ਲੈਣ ਦੀ ਪ੍ਰੇਰਨਾ ਦਿੱਤੀ ਗਈ | ਜਿੰਨਾ ਨੇ ਏਨੀ ਛੋਟੀ ਉਮਰੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਏਨਾ ਜਿਗਰਾ, ਇੰਨਾਂ ਹੌਸਲਾ ਸਿਰਫ਼ ਗੁਰਬਾਣੀ ਪੜ੍ਹ ਕੇ ਸਮਝ ਕੇ ਅਮਲ ਵਿਚ ਲਿਆ ਕੇ ਹੀ ਸੰਭਵ ਹੈ ਸੋ ਕਿ ਸਾਹਿਬਜ਼ਾਦਿਆਂ ਨੂੰ ਵਿਰਾਸਤ ਵਿਚ ਮਿਲਿਆ ਹੈ ਅਤੇ ਸਾਨੂੰ ਵੀ ਇਹ ਵਿਰਾਸਤ ਸਾਂਭ ਕੇ ਰੱਖਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਰਵਹਿੱਤਕਾਰੀ ਵਿਖੇ ਸਫਲਤਾਪੂਰਵਕ ਸੰਪੰਨ ਹੋਇਆ ਸਪਤ ਸ਼ਕਤੀ ਸੰਗਮ ਦਾ ਦੂਜਾ ਪ੍ਰੋਗਰਾਮ <br/> ਅਗਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਵਿਖੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।