13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦੋ ਵਿਅਕਤੀ ਹੈਰੋਇਨ ਸਮੇਤ ਕੀਤੇ ਕਾਬੂ

ਅਜੀਤ ਡੈਸਕ 27-12-2025
ਫਿਰੋਜ਼ਪੁਰ, 26 ਦਸੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਦੇ ਲਈ ਜ਼ਿਲ੍ਹਾ ਪੁਲਿਸ ਦੀ ਨਿਗਰਾਨੀ ਹੇਠ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਜਾਂਚ ਅਧਿਕਾਰੀਆਂ ਨੇ ਸੋਨੰੂ ਪੁੱਤਰ ਮਹਿੰਦਰ ਪੁੱਤਰ ਸ਼ਰੀਫ਼ ਉਰਫ਼ ਸਰੀ ਵਾਸੀ ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਕੋਲੋਂ 4.33 ਗਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਪੁਲਿਸ ਨੇ ਗਸ਼ਤ ਦੌਰਾਨ ਆਕਾਸ਼ ਪੁੱਤਰ ਮੱਖਣ ਪੁੱਤਰ ਹਯਾਸ਼ਾ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ 21/61/85 ਐਨ.ਡੀ.ਪੀ.ਐਸ. ਐਕਟ ਨਾਨ ਕਮਰਸ਼ੀਅਲ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |
ਪਿਛਲੀ ਖ਼ਬਰ ਸਵ. ਕਾਮਰੇਡ ਫ਼ਕੀਰ ਚੰਦ ਸ਼ਰਮਾ ਦੀ 16ਵੀਂ ਬਰਸੀ ਮੌਕੇ ਸਮਾਗਮ 28 ਨੂੰ <br/> ਅਗਲੀ ਖ਼ਬਰ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 6 ਵਿਰੁੱਧ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।