14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਨੂੰ ਜਨਮ ਦਿਨ 'ਤੇ ਕਾਂਗਰਸੀਆਂ ਨੇ ਕੀਤਾ ਯਾਦ <br/>

ਅਜੀਤ ਡੈਸਕ 27-12-2025
ਗੁਰੂਹਰਸਹਾਏ, 26 ਦਸੰਬਰ(ਹਰਚਰਨ ਸਿੰਘ ਸੰਧੂ)-ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਜਨਮ ਦਿਨ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਕੋਟਿਨ ਕੋਟਿ ਪ੍ਰਣਾਮ ਕੀਤਾ ਗਿਆ | ਗੁਰੂਹਰਸਹਾਏ ਵਿਖੇ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ ਤੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਤੇ ਉਹਨਾਂ ਨਾਲ ਵੱਡੀ ਗਿਣਤੀ 'ਚ ਪਹੁੰਚੇ ਸਾਥੀਆਂ ਨੇ ਫ਼ੁਲ ਮਾਲਾ ਭੇਟ ਕੀਤੀਆਂ ਅਤੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ | ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਜ਼ਲਿ੍ਹਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਸ਼ਹੀਦ ਊਧਮ ਸਿੰਘ ਨੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ ਅਤੇ ਸਾਨੂੰ ਉਹਨਾਂ ਦੀਆਂ ਅਜੋਕੀਆਂ ਭਾਵਨਾਵਾਂ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਜਨਮ ਦਿਨ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ | ਹਾਜ਼ਰ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਵਿਤਾਵਾਂ ਵੀ ਪੇਸ਼ ਕੀਤੀਆਂ | ਇਸ ਮੌਕੇ 'ਤੇ ਪਾਲਾ ਬੱਟੀ, ਵਿਨੋਦ ਕੁਮਾਰ,ਪੱਪੂ ਸੰਧਾ, ਗੁਰਜੰਟ ਸਿੰਘ, ਪਿ੍ਤਪਾਲ ਸਿੰਘ, ਸੁਰਜੀਤ ਸਿੰਘ ਤਾਰੇਵਾਲਾ ,ਬਲਦੇਵ ਰਾਜ ਨੰਬਰਦਾਰ , ਜੋਗਿੰਦਰ ਸਿੰਘ, ਓਮ ਪ੍ਰਕਾਸ਼, ਨਾਇਬ ਸਿੰਘ, ਸੁਦਰਸ਼ਨ ਕੰਬੋਜ ਸਮੇਤ ਵੱਡੀ ਗਿਣਤੀ 'ਚ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਚ 7 ਰੋਜ਼ਾ ਐੱਨ.ਐੱਸ.ਐੱਸ.ਕੈਂਪ ਲਗਾਇਆ <br/> ਅਗਲੀ ਖ਼ਬਰ ਬਿਜਲੀ ਖਪਤਕਾਰਾਂ ਨੂੰ ਐਸ.ਡੀ.ਓ. ਪਾਵਰ ਕਾਰਪੋਰੇਸ਼ਨ ਗੁਰੂਹਰਸਹਾਏ ਵਲੋਂ ਭੇਜੇ ਨੋਟਿਸ ਸਾੜ ਕੇ ਕੀਤਾ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।