14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹੇਮਕੁੰਟ ਸਕੂਲ ਵਿਚ 7 ਰੋਜ਼ਾ ਐੱਨ.ਐੱਸ.ਐੱਸ.ਕੈਂਪ ਲਗਾਇਆ <br/>

ਐਨ.ਐਸ.ਐਸ.ਕੈਂਪ ਵਿਚ ਹਿੱਸਾ ਲੈਣ ਵਾਲੇ ਹੇਮਕੁੰਟ ਸਕੂਲ ਦੇ ਵਿਦਿਆਰਥੀ ਅਤੇ ਸਟਾਫ | ਅਜੀਤ ਤਸਵੀਰ <br/> 27-12-2025
ਜ਼ੀਰਾ, 26 ਦਸੰਬਰ(ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿਚ 7 ਰੋਜ਼ਾ ਐੱਨ.ਐੱਸ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ, ਸਮਾਜਿਕ ਸੇਵਾ,ਸਫ਼ਾਈ ਦੀ ਮਹੱਤਵਤਾ, ਸਮੇਂ ਦੀ ਕਦਰ ਅਤੇ ਟੀਮ ਵਰਕ ਵਰਗੀਆਂ ਕਈ ਕੀਮਤੀ ਸਿੱਖਿਆਵਾਂ ਪ੍ਰਾਪਤ ਕੀਤੀਆਂ | ਵਲੰਟੀਅਰਜ਼ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਕੈਂਪ ਦੌਰਾਨ ਲੜਕੇ ਸੁਲਤਾਨਪੁਰ ਲੋਧੀ ਅਤੇ ਲੜਕੀਆਂ ਨਾਨਕਸਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਗਏ, ਜਿੱਥੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ ਅਤੇ ਸੇਵਾ ਦੀ ਮਹੱਤਵਤਾ ਬਾਰੇ ਜਾਣਕਾਰੀ ਲਈ | ਇਸ ਦੌਰੇ ਦੌਰਾਨ ਵਲੰਟੀਅਰਜ਼ ਵਿਚ ਧਾਰਮਿਕ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਹੋਇਆ | ਕੈਂਪ ਦੌਰਾਨ ਵਲੰਟੀਅਰਜ਼ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਬਲਿਦਾਨ ਤੋਂ ਪੇ੍ਰਰਨਾ ਲੈਣ ਦਾ ਸੰਦੇਸ਼ ਦਿੱਤਾ ਗਿਆ | ਕੈਂਪ ਦੌਰਾਨ ਡਾ. ਭੁਪਿੰਦਰ ਸਿੰਘ ਵਲੋਂ ਐੱਨ.ਐੱਸ.ਐੱਸ. ਵਲੰਟੀਅਰਜ਼ ਨੂੰ ਸਿਹਤ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ | ਸਮਾਪਤੀ ਸਮਾਰੋਹ ਦੌਰਾਨ ਇਨਾਮ ਵੰਡ ਸਮਾਰੋਹ ਕੀਤਾ ਗਿਆ | ਜਿਸ ਵਿਚ ਐਨ.ਐੱਸ.ਐੱਸ. ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਨੇ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨ.ਐੱਸ.ਐੱਸ.ਕੈਂਪ ਵਲੰਟੀਅਰਜ਼ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀ ਵਲੰਟੀਅਰਜ਼ ਜ਼ਿੰਮੇਵਾਰ ਨਾਗਰਿਕ ਬਣਦੇ ਹਨ ਅਤੇ ਸਮਾਜ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ | ਅਖੀਰ ਵਿਚ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਲੰਟੀਅਰਜ਼ ਨੂੰ ਕੈਂਪ ਦੌਰਾਨ ਸਿੱਖੀਆਂ ਗੱਲਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਅਪਣਾਉਣ ਅਤੇ ਦੇਸ਼ ਤੇ ਸਮਾਜ ਦੀ ਸੇਵਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਐੱਨ.ਐੱਸ.ਐੱਸ.ਪ੍ਰੋਗਰਾਮ ਅਫਸਰ ਅਮੀਰ ਸਿੰਘ, ਮਹੇਸ਼ ਕੁਮਾਰ, ਸੁਰਿੰਦਰ ਕੌਰ, ਨਿਸ਼ਾ, ਰੁਪਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਵਿਰਾਸਤ-ਏ-ਕੌਮ ਫਾਊਾਡੇਸ਼ਨ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਨੂੰ ਜਨਮ ਦਿਨ 'ਤੇ ਕਾਂਗਰਸੀਆਂ ਨੇ ਕੀਤਾ ਯਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।