14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਏ.ਐਨ.ਟੀ.ਐੱਫ. ਫਿਰੋਜ਼ਪੁਰ ਰੇਂਜ ਵਲੋਂ 3 ਕਿਲੋ ਤੋਂ ਵੱਧ ਹੈਰੋਇਨ ਸਮੇਤ 2 ਗਿ੍ਫ਼ਤਾਰ <br/>

ਅਜੀਤ ਡੈਸਕ 27-12-2025
ਫ਼ਿਰੋਜ਼ਪੁਰ, 26 ਦਸੰਬਰ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਏ.ਐਨ.ਟੀ.ਐੱਫ. ਫਿਰੋਜ਼ਪੁਰ ਰੇਂਜ ਨੇ 3 ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਏ.ਆਈ.ਜੀ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਮਿਲੀ ਸੂਚਨਾ 'ਤੇ ਕਾਰਵਾਈ ਕਰਦਿਆਂ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਨਾਨਕ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਲੱਧੂ ਵਾਲਾ ਹਿਠਾੜ ਥਾਣਾ ਸਦਰ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਥਾਣਾ ਸਦਰ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਕਿੱਲੋ 132 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਸਬੰਧੀ ਥਾਣਾ ਏ.ਐਨ.ਟੀ.ਐੱਫ. ਐਸ.ਏ.ਐਸ. ਨਗਰ ਵਿਖੇ ਧਾਰਾ 21 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੁਝ ਸਮਾਂ ਪਹਿਲਾਂ ਹੀ 4 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਫੜਿਆ ਗਿਆ ਸੀ ਅਤੇ ਉਸ ਖ਼ਿਲਾਫ਼ ਥਾਣਾ ਏ.ਐੱਨ.ਟੀ.ਐੱਫ ਐੱਸ.ਏ.ਐੱਸ ਨਗਰ ਮੁਹਾਲੀ ਵਿਖੇ ਮੁਕੱਦਮਾ ਦਰਜ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਉਮਰ ਅਰਸ਼ਦੀਪ ਸਿੰਘ 20 ਸਾਲ ਅਤੇ ਸੁਖਚੈਨ ਸਿੰਘ 18-19 ਸਾਲ ਹੈ | ਏ.ਐਨ.ਟੀ.ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਅਜਿਹੇ ਆਪੇ੍ਰਸ਼ਨ ਭਵਿੱਖ ਵਿਚ ਵੀ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਏ.ਐੱਨ.ਟੀ.ਐੱਫ ਦੇ ਡੀ.ਐਸ.ਪੀ ਭੁਪਿੰਦਰ ਸਿੰਘ ਅਤੇ ਡੀ.ਐੱਸ.ਪੀ ਜਸਬੀਰ ਸਿੰਘ ਪੰਨੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਟਰੈਫਿਕ ਪੁਲਿਸ ਮੱਖੂ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਾ ਕੇ ਧੁੰਦ ਤੋਂ ਬਚਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਕੱਲਰ ਖੇੜਾ ਵਿਚ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਦੁੱਧ ਦਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।