05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਿਸਾਨ ਯੂਨੀਅਨ ਵਲੋਂ ਪੀੜਤ ਪਰਿਵਾਰ ਦੇ ਹੱਕ ਵਿਚ ਜ਼ਿਲ੍ਹਾ ਪੁਲਿਸ ਦਫ਼ਤਰ ਮੂਹਰੇ ਧਰਨਾ 9 ਨੂੰ

ਅਜੀਤ ਡੈਸਕ 31-12-2025
ਮਮਦੋਟ, 30 ਦਸੰਬਰ (ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੱੁਟਰ ਗਰੁੱਪ ਪੰਜਾਬ ਦੁਆਰਾ ਪਿੰਡ ਜਾਮਾਂ ਰੱਖਈਆਂ ਵਿਖੇ ਇਕਾਈ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਵਿਚ ਮੀਟਿੰਗ ਕਰਕੇ ਕੱੁਟਮਾਰ ਦਾ ਸ਼ਿਕਾਰ ਹੋਏ ਪੀੜਤ ਪਰਿਵਾਰ ਦੇ ਹੱਕ ਵਿਚ ਜ਼ਿਲ੍ਹਾ ਪੁਲਿਸ ਦਫ਼ਤਰ ਫ਼ਿਰੋਜ਼ਪੁਰ ਮੂਹਰੇ 9 ਜਨਵਰੀ ਨੂੰ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੈ੍ਰੱਸ ਸਕੱਤਰ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ 27 ਦਸੰਬਰ ਨੂੰ ਪਿੰਡ ਜਾਮਾਂ ਰੱਖਈਆਂ ਦੇ ਇਕ ਪਰਿਵਾਰ ਨੂੰ ਰਸਤੇ ਵਿਚ ਘੇਰ ਕੇ ਕੁੱਟਮਾਰ ਕੀਤੀ ਗਈ ਅਤੇ ਤਿੰਨ-ਚਾਰ ਮਿੰਟਾਂ ਵਿਚ ਹੀ ਮੌਕੇ 'ਤੇ ਪੁਲਿਸ ਪਹੁੰਚ ਗਈ ਅਤੇ ਪੀੜਤ ਧਿਰ ਨੂੰ ਹੀ ਗਿ੍ਫ਼ਤਾਰ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਅਤੇ ਉਲਟਾ ਉਨ੍ਹਾਂ ਦੇ ਖ਼ਿਲਾਫ਼ ਹੀ ਪਰਚਾ ਦਰਜ ਕਰ ਦਿੱਤਾ | ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਪੀੜਤ ਪਰਿਵਾਰ ਖ਼ਿਲਾਫ਼ ਪਹਿਲਾਂ ਵੀ ਥਾਣਾ ਮਮਦੋਟ ਵਿਖੇ ਟਰਾਲੀ ਚੋਰੀ ਦਾ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਯੂਨੀਅਨ ਦੁਆਰਾ 24 ਨਵੰਬਰ ਨੂੰ ਐੱਸ.ਐੱਸ.ਪੀ ਦਫ਼ਤਰ ਵਿਖੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਇਸ ਦੌਰਾਨ 23 ਨਵੰਬਰ ਨੂੰ ਡੀ.ਐੱਸ.ਪੀ.ਡੀ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਬਾਵਜੂਦ ਇਸ ਦੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਖ਼ਿਲਾਫ਼ ਪਹਿਲਾਂ ਵੀ ਮਾਮਲੇ ਹਨ, ਪਰ ਪੁਲਿਸ ਦੀ ਕਥਿਤ ਮਿਲੀ ਭੁਗਤ ਕਾਰਨ ਉਨ੍ਹਾਂ 'ਤੇ ਵੀ ਬਣਦੀ ਕਾਰਵਾਈ ਪੁਲਿਸ ਦੁਆਰਾ ਨਹੀਂ ਕੀਤੀ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਜਬਰ ਦੇ ਖ਼ਿਲਾਫ਼ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ 9 ਜਨਵਰੀ ਨੂੰ ਜ਼ਿਲ੍ਹਾ ਪੁਲਿਸ ਮੁੱਖ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ, ਸਕੱਤਰ ਨਿਰਮਲ ਸਿੰਘ, ਸਰਦੂਲ ਸਿੰਘ, ਸਤਪਾਲ ਸਿੰਘ, ਹਰਬੰਸ ਸਿੰਘ, ਸਰਵਨ ਸਿੰਘ ਸਿਆਲ, ਬਲਾਕ ਪ੍ਰਧਾਨ ਗੁਰਚਰਨ ਸਿੰਘ, ਤਰਲੋਕ ਸਿੰਘ, ਸੁੱਖਾ ਸਿੰਘ, ਹੁਸ਼ਿਆਰ ਸਿੰਘ, ਮਲਕੀਤ ਸਿੰਘ, ਬੱਗਾ ਸਿੰਘ, ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਮਨਰੇਗਾ 'ਤੇ ਹਮਲਾ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ-ਡਿੰਪਾ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਘੱਟ ਜਨ ਗਣਨਾ ਕਰਨ ਦੇ ਕਾਂਗਰਸੀ ਐਮ.ਸੀ. ਨੇ ਲਗਾਏ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।