04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਲੋਕਾਂ ਨੂੰ ਸੀਤ ਲਹਿਰ ਤੋਂ ਬਚਣ ਦੀ ਸਲਾਹ <br/>

ਅਜੀਤ ਡੈਸਕ 31-12-2025
ਫ਼ਾਜ਼ਿਲਕਾ, 30 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਸਿਵਲ ਸਰਜਨ ਅਤੇ ਡਾ.ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀਤ ਲਹਿਰ ਤੋਂ ਆਪਣਾ ਬਚਾਅ ਲਈ ਸਲਾਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਦੇ ਮੌਸਮ 'ਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਸਾਵਧਾਨੀਆਂ ਵਰਤ ਕੇ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੱਕ ਠੰਢ ਦੇ ਸੰਪਰਕ ਵਿਚ ਰਹਿਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਠੰਢ ਦੇ ਜ਼ਿਆਦਾ ਸੰਪਰਕ ਵਿਚ ਆਉਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਆਦਿ ਦੀ ਸੰਭਾਵਨਾ ਵਧ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ | ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ | ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰ੍ਹਾਂ ਬੰਦ ਰੱਖੇ ਜਾਣ ਤਾਂ ਕਿ ਠੰਢੀ ਹਵਾ ਅੰਦਰ ਨਾ ਆ ਸਕੇ | ਇਸ ਤੋਂ ਇਲਾਵਾ ਬਹੁ ਪਰਤੀ ਗਰਮ ਊਨੀ ਕੱਪੜੇ ਪਾਏ ਜਾਣ | ਨਿਯਮਿਤ ਤੌਰ 'ਤੇ ਗਰਮ ਪੀਣ ਵਾਲੇ ਪਦਾਰਥ ਪੀਓ ਤੇ ਆਪਣੀ ਚਮੜੀ ਅਤੇ ਤੇਲ ਜੈਲੀ ਜਾਂ ਬਾਡੀ ਕਰੀਮ ਨਾਲ ਨਿਯਮਿਤ ਤੌਰ 'ਤੇ ਨਮੀ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ੍ਹ-ਥੋੜੇ੍ਹ ਵਕਫ਼ੇ ਤੇ ਕੋਸੇ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਹੀਟਰਾਂ ਦੀ ਵਰਤੋਂ ਕਰਦੇ ਸਮੇਂ ਹਵਾਦਾਰੀ ਬਣਾਈ ਰੱਖੋ | ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ | ਸ਼ਰਾਬ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਡਾ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ 'ਚ ਆਪਣੀ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ | ਧੁੰਦ ਅਤੇ ਕੜਾਕੇ ਦੀ ਠੰਢ 'ਚ ਬਾਹਰ ਸੈਰ ਕਰਨ ਤੋਂ ਬਚਣਾ ਚਾਹੀਦਾ ਹੈ | ਕਿਸਾਨ ਆਪਣੇ ਪਾਲਤੂ ਜਾਨਵਰਾਂ ਨੂੰ ਆਪਣੇ ਘਰਾਂ ਦੇ ਅੰਦਰ ਮੌਜੂਦ ਪਸ਼ੂਆਂ ਵਾਲੀਆਂ ਥਾਵਾਂ ਦੇ ਅੰਦਰ ਹੀ ਰੱਖਣ | ਇਸੇ ਤਰ੍ਹਾਂ, ਪਸ਼ੂਆਂ ਜਾਂ ਹੋਰ ਵੱਡੇ ਜਾਨਵਰਾਂ ਨੂੰ ਇੱਕ ਘੇਰੇ ਵਿਚ ਅੰਦਰ ਰੱਖ ਕੇ ਠੰਢੇ ਮੌਸਮ ਤੋਂ ਬਚਾਓ | ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਢ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸਰੀਰਕ ਤਾਪਮਾਨ ਦੀ ਕਮੀ ਨਾਲ ਬੋਲਣ ਵਿਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿਚ ਅਕੜਾਅ, ਸਾਹ ਲੈਣ ਵਿਚ ਅÏਖਿਆਈ ਹੋ ਸਕਦੀ ਹੈ | ਉਨ੍ਹਾਂ ਆਖਿਆ ਕਿ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਸਬੰਧੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਚ ਡਾਕਟਰ ਕੋਲ ਪਹੁੰਚ ਕੀਤੀ ਜਾਵੇ |

ਪਿਛਲੀ ਖ਼ਬਰ ਅਰੁਣ ਨਾਰੰਗ ਨੇ ਸਾਬਕਾ ਕੌਂਸਲਰ ਰਾਕੇਸ਼ ਕੱਕੜ 'ਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ 'ਚ ਕਰਵਾਇਆ ਸ਼ਾਮਿਲ <b... ਅਗਲੀ ਖ਼ਬਰ ਮਨਰੇਗਾ ਵਰਕਰਾਂ ਨੂੰ ਸਰਕਾਰ ਪੱਕਾ ਰੁਜ਼ਗਾਰ ਦੇਵੇ-ਕਿਕਰ ਸਿੰਘ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।