ਬਾਲਿਆਂਵਾਲੀ, 15 ਜੁਲਾਈ (ਕੁਲਦੀਪ ਮਤਵਾਲਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਬਾਲਿਆਂਵਾਲੀ ਦੀ ਮੀਟਿੰਗ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਦੀ ਅਗਵਾਈ 'ਚ ਸੀ. ਐੱਚ. ਸੀ. ਬਾਲਿਆਂਵਾਲੀ ਵਿਖੇ ਹੋਈ | ਪ੍ਰਧਾਨ ਭੁੱਲਰ ਨੇ ਦੱਸਿਆ ਕਿ ਮੀਟਿੰਗ 'ਚ ਮਲਟੀਪਰਪਜ਼ ਕੇਡਰ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਲਟੀਪਰਪਜ਼ ਕੇਡਰ ਦੇ ਨਾਂਅ ਬਦਲਣ ਦੀ ਨੂੰ ਗੰਭੀਰਤਾ ਨਾਲ ਉਠਾਉਣ, ਸਿਹਤ ਵਿਭਾਗ 'ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਮਲਟੀਪਰਪਜ਼ ਕੇਡਰ ਦੇ ਕੱਟੇ ਹੋਏ ਭੱਤਿਆਂ ਐਫ਼. ਟੀ. ਏ. ਦੀ ਮੰਗ, ਵਰਦੀ ਭੱਤਾ ਆਦਿ ਨੂੰ ਵੀ ਜ਼ੋਰਦਾਰ ਤਰੀਕੇ ਨਾਲ ਵਿਚਾਰਿਆ ਗਿਆ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਮੁਲਾਜ਼ਮਾਂ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਰਕੇ ਜਥੇਬੰਦੀ ਦੇ ਆਗੂਆਂ ਵਲੋਂ ਅਹਿਦ ਲਿਆ ਕਿ ਸਾਂਝੇ ਸੰਘਰਸ਼ਾਂ 'ਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਇਆ ਕਰੇਗੀ | ਇਸ ਮੌਕੇ ਮਨੀਸ਼ ਕੁਮਾਰ ਬਠਿੰਡਾ, ਬਿਕਰਮਜੀਤ ਸਿੰਘ, ਬਲਵੀਰ ਸਿੰਘ, ਸਤੀਸ਼ ਕੁਮਾਰ, ਅਮਨਪ੍ਰੀਤ ਕੌਰ, ਸੰਦੀਪ ਕੌਰ, ਅਮਰਿੰਦਰ ਕੌਰ, ਵੀਰਪਾਲ ਕੌਰ, ਪਰਮਿੰਦਰ ਕੌਰ, ਰਾਜਦੀਪ ਸਿੰਘ, ਸੁਖਦੀਪ ਸਿੰਘ, ਜਸਪ੍ਰੀਤ ਸਿੰਘ, ਗਗਨਦੀਪ ਕੌਰ, ਹਰਜਿੰਦਰ ਕੌਰ, ਰਾਜੇਸ਼ ਕੁਮਾਰ ਮੌੜ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਸਵਰਨਦੀਪ ਕੌਰ, ਪੂਜਾ ਰਾਣੀ, ਕਰਮਜੀਤ ਕੌਰ ਤੇ ਸਤਪਾਲ ਆਦਿ ਹਾਜ਼ਰ ਸਨ |
ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ <br/>
ਅਜੀਤ ਡੈਸਕ
16-07-2025