25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਜ਼ਖਮੀ

ਅਜੀਤ ਡੈਸਕ 16-07-2025
ਬਠਿੰਡਾ, 15 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ/ਮਲੋਟ ਰੋਡ ਦੇ ਓਵਰ ਬਿ੍ਜ 'ਤੇ ਇਕ ਵਿਅਕਤੀ ਕਾਰ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ ਕਿਉਕਿ ਕਾਰ ਜ਼ਖਮੀ ਵਿਅਕਤੀ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਲੈ ਗਈ¢ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਵ ਸੇਵਿੰਗ ਬਿ੍ਗੇਡ ਟੀਮ ਵਿੱਕੀ ਕੁਮਾਰ, ਰਾਜਿੰਦਰ ਕੁਮਾਰ ਨੇ ਓਵਰ ਬਿ੍ਜ ਤੋਂ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ¢ ਜ਼ਖਮੀ ਵਿਅਕਤੀ ਦੀ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਏਮਜ਼ ਰੈਫਰ ਕਰ ਦਿੱਤਾ ਗਿਆ¢ ਸੜਕ ਸੁਰੱਖਿਆ ਬਲ ਟੀਮ ਨੇ ਹਾਦਸਾ ਕਰਨ ਵਾਲੀ ਕਾਰ ਦਾ ਪਿੱਛਾ ਕਰਕੇ ਉਸਨੂੰ ਫੜ ਲਿਆ ਤੇ ਥਰਮਲ ਪੁਲਿਸ ਸਟੇਸ਼ਨ ਪਹੁੰਚਾਇਆ ¢ ਜ਼ਖਮੀ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ | ਜ਼ਖਮੀ ਵਿਅਕਤੀ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝਣ ਕਾਰਨ ਸਹਾਰਾ ਟੀਮ ਜ਼ਖਮੀ ਦੇ ਰਿਸ਼ਤੇਦਾਰਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ¢
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਬੰਗੀ ਰੋਡ 'ਤੇ ਧਰਨੇ ਤੇ ਡਟੀਆਂ ਮਹਿਲਾਵਾਂ, ਟ੍ਰੈਫਿਕ ਕੀਤਾ ਜਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।