25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੁਦੇਸ਼ ਵਾਟਿਕਾ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 16-07-2025
ਤਲਵੰਡੀ ਸਾਬੋ, 15 ਜੁਲਾਈ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਲੋਂ ਵਿਦਿਆਰਥੀਆਂ ਨੂੰ ਡਾ: ਰਾਧਾ ਕਿ੍ਸ਼ਨਨ, ਰਾਣੀ ਲਕਸ਼ਮੀ ਬਾਈ, ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਦਿਆਰਥੀਆਂ ਨੇ ਆਪਣੇ ਗਿਆਨ, ਸਮਝਦਾਰੀ ਤੇ ਤੇਜ਼ੀ ਨਾਲ ਜਵਾਬ ਦੇ ਕੇ ਸਾਬਿਤ ਕੀਤਾ ਕਿ ਉਹ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹਨ, ਸਗੋਂ ਉਨ੍ਹਾਂ ਵਿਚ ਭਵਿੱਖ ਦੇ ਜਾਗਰੂਕ ਨਾਗਰਿਕ ਬਣਨ ਦੀ ਪੂਰੀ ਸਮਰੱਥਾ ਹੈ | ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਡਾ: ਰਾਧਾ ਕਿ੍ਸ਼ਨਨ ਹਾਊਸ, ਰਾਣੀ ਲਕਸ਼ਮੀ ਬਾਈ ਹਾਊਸ, ਸ਼ਹੀਦ ਊਧਮ ਸਿੰਘ ਹਾਊਸ ਤੇ ਡਾ. ਬੀ. ਆਰ. ਅੰਬੇਡਕਰ ਹਾਊਸ 'ਚ ਵੰਡਿਆ ਗਿਆ ਤੇ ਪੰਜ ਰਾਊਾਡਾਂ ਦੇ ਨਤੀਜਿਆਂ ਉਪਰੰਤ ਡਾ: ਅੰਬੇਡਕਰ ਹਾਊਸ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ਹੀਦ ਊਧਮ ਸਿੰਘ ਹਾਊਸ ਨੇ ਦੂਜਾ ਤੇ ਰਾਣੀ ਲਕਸ਼ਮੀ ਬਾਈ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪਰਮਿੰਦਰ ਕੌਰ ਤੇ ਵਿਵੇਕ ਬਾਂਸਲ ਨੇ ਨਿਭਾਈ | ਪਿ੍ੰਸੀਪਲ ਮੀਨੂੰ ਗਰਗ ਤੇ ਚੇਅਰਮੈਨ ਵਿਨੋਦ ਖੁਰਾਣਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਆਉਣ ਵਾਲੇ ਸਮੇਂ ਵਿਚ ਵੀ ਕਰਵਾਏ ਜਾਣਗੇ ਤਾਂ ਜੋ ਨਵੇਂ ਯੁੱਗ ਨੂੰ ਨੈਤਿਕ ਅਤੇ ਬੁੱਧੀਮਾਨ ਨੇਤਾ ਮਿਲ ਸਕਣ | ਸਕੂਲ ਕੋਆਰਡੀਨੇਟਰ ਬੇਅੰਤ ਕੌਰ ਤੇ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ ਨੇ ਵੀ ਜੇਤੂ ਹਾਊਸ ਨੂੰ ਵਧਾਈ ਦਿੱਤੀ | ਇਸ ਮੌਕੇ ਲਵਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਨੀਤਾ ਰਾਣੀ, ਪਰਮਜੀਤ ਕੌਰ, ਅਨੂ ਬਾਲਾ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਕਰਮਜੀਤ ਕੌਰ, ਸੁਖਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਪਵਨਦੀਪ ਕੌਰ ਰਾਜਪ੍ਰੀਤ ਕੌਰ, ਮੇਘਾ ਗਰਗ, ਸਿੰਪਲ ਬਾਂਸਲ, ਸੁਖਵੀਰ ਕੌਰ, ਰਿਪਤਾ, ਅਮਰਜੀਤ ਸਿੰਘ, ਡਿੰਪਲ ਬਾਂਸਲ, ਸਾਲੂ ਤੇ ਕਿਰਨਦੀਪ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਰੁੱਖਾਂ ਦੇ ਰਾਖ਼ੇ ਸੁਸਾਇਟੀ ਨੇ ਆਪਣੀ ਪਹਿਲੀ ਵਰ੍ਹੇਗੰਢ ਸ਼ਹਿਰ 'ਚ ਬੂਟੇ ਲਗਾਕੇ ਮਨਾਈ <br/> ਅਗਲੀ ਖ਼ਬਰ ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।