ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਵਲੋਂ ਵਣ-ਮਹਾਂਉਤਸਵ ਮਨਾਇਆ ਗਿਆ | ਇਸ ਦੌਰਾਨ ਸਥਾਨਕ ਲੋਕਾਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਰਾਹਗੀਰਾਂ ਨੂੰ ਪੌਦੇ ਵੰਡੇ ਗਏ ਤੇ ਉਨ੍ਹਾਂ ਨੂੰ ਦਵਾਈ ਦੇ ਤੌਰ 'ਤੇ ਵਰਤੇ ਜਾਣ ਵਾਲੇ ਪੌਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਵਣ-ਮਹਾਂ ਉਤਸਵ ਦੀ ਸ਼ੁਰੂਆਤ ਸਮੇਂ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਬਰਨਿੰਦਰਪਾਲ ਸੇਖੋਂ ਨੇ ਰਾਹਗੀਰਾਂ ਨੂੰ ਦੱਸਿਆ ਕਿ ਵਣ-ਮਹਾਂਉਤਸਵ ਮੌਨਸੂਨ ਦੀ ਸ਼ੁਰੂਆਤ 'ਤੇ ਮਨਾਇਆ ਜਾਂਦਾ ਹੈ, ਕਿਉਂਕਿ ਇਸ ਸਮੇਂ ਦੌਰਾਨ ਲਗਾਏ ਗਏ ਬੂਟਿਆਂ ਦੇ ਵੱਧਣ-ਫੁੱਲਣ ਦੀ ਸੰਭਾਵਨਾ ਵਧੇਰੇ ਹੁੰਦੀ ਹੈ | ਇਸ ਲਈ ਸਾਨੂੰ ਇਸ ਸਮੇਂ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂਕਿ ਅਸੀਂ ਇਸ ਵਣ-ਮਹਾਂਉਤਸਵ 'ਤੇ ਬੂਟੇ ਲਗਾਉਣ ਅਤੇ ਸੰਭਾਲਣ ਵਾਲੀ ਲਹਿਰ ਵਿਚ ਯੋਗਦਾਨ ਪਾ ਕੇ ਸਾਡੀ ਬੰਜਰ ਹੋ ਰਹੀ ਧਰਤੀ ਨੂੰ ਮੁੜ ਤੋਂ ਰੁੱਖਾਂ ਨਾਲ ਸ਼ਿੰਗਾਰ ਦੇਈਏ |