ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ¢ ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼Ïਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿਚ ਸੁਧਾਰ), ਡਿਜੀਟਲ ਤÏਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 16 ਅਤੇ ਆਰ ਸੀ ਨਾਲ ਸਬੰਧਿਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ¢ ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫੋਨ ਨੰਬਰ 1076 ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ¢ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਵਿਚ ਲਰਨਰ ਲਾਇਸੰਸ ਨਾਲ ਸਬੰਧਿਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਂਅ ਦੀ ਤਬਦੀਲੀ, ਡੁਪਲੀਕੇਟ ਲਰਨਿੰਗ ਲਾਇਸੰਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿੱਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜੀਨਿੰਗ, ਲਾਇਸੰਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕੰਡਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਰਨਿੰਗ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਿਲ ਹਨ¢ ਆਰ. ਸੀ. ਨਾਲ ਸਬੰਧਿਤ ਸੇਵਾਵਾਂ ਵਿਚ ਡੁਪਲੀਕੇਟ ਆਰ. ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ (ਭਾਰੇ/ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐੱਲ.ਐੱਮ.ਵੀ), ਵਧੀਕ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ. ਸੀ. ਦੇ ਵੇਰਵੇ ਦੇਖਣੇ, ਆਰ. ਸੀ. ਲਈ ਐੱਨ. ਓ. ਸੀ., ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਈਲ ਨੰਬਰ ਦਾ ਅਪਡੇਟ, ਆਰ. ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿਚ ਤਬਦੀਲੀ ਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਿਲ ਹਨ |