25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 16-07-2025
ਬਠਿੰਡਾ, 15 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 7.43 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕਰ ਲਈਆਂ ਹਨ | ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਾਬੂ ਲਾਲ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਚੌਕੀ ਦੀ ਪੁਲਿਸ ਵਲੋਂ ਗੋਬਿੰਦਪੁਰਾ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ 5.9 ਗ੍ਰਾਮ ਹੈਰਇਨ ਬਰਾਮਦ ਕਰ ਲਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਭੁਲੇਰੀਆ ਪੱਤੀ, ਪਿੰਡ ਗੋਬਿੰਦਪੁਰਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਪਾਲ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਥਰਮਲ ਦੀ ਪੁਲਿਸ ਪਾਰਟੀ ਵਲੋਂ ਖੇਤਾ ਸਿੰਘ ਬਸਤੀ ਬਠਿੰਡਾ ਤੋਂ ਇਕ ਵਿਅਕਤੀ ਨੂੰ 2.34 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੁਨੀਸ਼ ਕੁਮਾਰ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ ਤਿਉਣਾ ਪਾਸੋਂ ਇਕ ਵਿਅਕਤੀ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਰਬਜੀਤ ਸਿੰਘ ਵਾਸੀ ਤਿਉਣਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਨਿਗਮ ਦੀ ਬਿਲਡਿੰਗ ਬਰਾਂਚ ਟੀਮ ਨੇ ਗਲੀ ਦੀ ਥਾਂ 'ਤੇ ਕੀਤੇ ਨਜਾਇਜ਼ ਕਬਜ਼ੇ ਨੂੰ ਹਟਾਇਆ <br/> ਅਗਲੀ ਖ਼ਬਰ ਡਰਾਈਵਿੰਗ ਲਾਇਸੰਸ, ਆਰ. ਸੀ. ਤੇ ਮਾਲ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਸੇਵਾ ਕੇਂਦਰਾਂ 'ਤੇ ਮਿਲਣਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।