ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਕਿਸੇ ਵੀ ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਉਪ ਚੋਣਾਂ ਲਈ 17 ਜੁਲਾਈ ਤੱਕ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ | ਜਮ੍ਹਾਂ ਕਰਵਾਏ ਨਾਮਜ਼ਦਗੀ ਪੱਤਰਾਂ ਦੀ 18 ਜੁਲਾਈ ਨੂੰ ਪੜ੍ਹਤਾਲ ਕੀਤੀ ਜਾਵੇਗੀ, 19 ਜੁਲਾਈ ਨੂੰ ਜਮ੍ਹਾਂ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਿਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ | ਉਨ੍ਹਾਂ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ 'ਤੇ ਵੋਟਿੰਗ ਹੋਵੇਗੀ |