25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਲਜਿੰਦਰ ਸਿੰਘ ਮਹਿਮਾ ਭਗਵਾਨਾ ਭਾਕਿਯੂ ਇਕਾਈ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 16-07-2025
ਮਹਿਮਾ ਸਰਜਾ, 15 ਜੁਲਾਈ (ਬਲਦੇਵ ਸੰਧੂ)-ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਵਲੋਂ ਪਿੰਡ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆ, ਅਮਰਦੀਪ ਸਿੰਘ ਨੀਟਾ ਦਿਉਣ, ਮੱਖਣ ਸਿੰਘ ਫ਼ੌਜੀ ਮਹਿਮਾ ਭਗਵਾਨਾ, ਸੁਖਜੀਵਨ ਸਿੰਘ ਬਬਲੀ ਮਹਿਮਾ ਭਗਵਾਨਾ ਦੀ ਅਗਵਾਈ ਹੇਠ ਕੀਤੀ ਗਈ¢ ਜਿਸ ਵਿੱਚ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ¢ ਇਸ ਮÏਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਮੂਹ ਮੈਂਬਰਾਂ ਵਲੋਂ ਪਿੰਡ ਮਹਿਮਾ ਭਗਵਾਨਾ ਦੇ ਇਕਾਈ ਪ੍ਰਧਾਨ ਬਲਜਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ ਹੈ¢ ਇਸ ਤੋਂ ਇਲਾਵਾ ਪਿੰਡ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਠਾਣਾ ਸਿੰਘ, ਪ੍ਰੈਸ ਸਕੱਤਰ ਜਸਵਿੰਦਰ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਖ਼ਜ਼ਾਨਚੀ ਗੁਰਲਾਲ ਸਿੰਘ ਨੂੰ ਨਿਯੁਕਤ ਕੀਤਾ ਹੈ¢ ਇਸ ਦÏਰਾਨ ਚੁਣੇ ਗਏ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵਿਸ਼ਵਾਸ ਦਵਾਇਆ¢ ਪਿੰਡ ਵਾਸੀਆਂ ਵਲੋਂ ਜਥੇਬੰਦੀ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਵਿਸ਼ਵਾਸ ਦਵਾਇਆ ਗਿਆ¢

ਪਿਛਲੀ ਖ਼ਬਰ ਐੱਮ. ਐੱਸ. ਸੀ. ਫ਼ੈਸ਼ਨ ਡਿਜ਼ਾਈਨ ਐਂਡ ਟੈਕਨਾਲੋਜੀ ਦੇ ਨਤੀਜੇ ਐਲਾਨੇ <br/> ਅਗਲੀ ਖ਼ਬਰ ਟੈਂਕਰ 'ਤੇ ਲੱਦੇ ਸੀ. ਐੱਨ. ਜੀ. ਗੈਸ ਨਾਲ ਭਰੇ ਸਿਲੰਡਰ ਹੋਏ ਲੀਕ, ਵੱਡੇ ਹਾਦਸੇ ਤੋਂ ਬਚਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।