ਰਾਮਪੁਰਾ ਫੂਲ, 15 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਫ਼ਤਿਹ ਕਾਲਜ, ਰਾਮਪੁਰਾ ਫੂਲ ਦੇ ਫੈਸ਼ਨ ਟੈਕਨਾਲੋਜੀ ਵਿਭਾਗ ਵਲੋਂ ਐੱਮ. ਐੱਸ. ਸੀ. ਫੈਸ਼ਨ ਡਿਜ਼ਾਈਨ ਐਂਡ ਟੈਕਨਾਲੋਜੀ ਪਹਿਲੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ | ਵਿਭਾਗ ਮੁਖੀ ਪ੍ਰੋ: ਰਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਨਤੀਜਿਆਂ ਵਿਚੋਂ ਜਸ਼ਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਫੂਲ 415/500 (83 ਪ੍ਰਤੀਸ਼ਤ) ਅੰਕ ਪਹਿਲੀ ਪੁਜੀਸ਼ਨ, ਅੰਮਿ੍ਤਪਾਲ ਕੌਰ ਪੁੱਤਰੀ ਗੁਰਮੀਤ ਸਿੰਘ, ਪਿੰਡ ਭਾਈਰੂਪਾ 414/500 (82.8 ਪ੍ਰਤੀਸ਼ਤ) ਅੰਕ ਲੈ ਕੇ ਦੂਜੀ ਅਤੇ ਸੁਖਵੀਰ ਕੌਰ ਪੁੱਤਰੀ ਕੁਲਦੀਪ ਸਿੰਘ, ਪਿੰਡ ਮਾਈਸਰਖਾਨਾ 412/500 (82.5 ਪ੍ਰਤੀਸ਼ਤ) ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ | ਕਾਲਜ ਦੇ ਸਹਾਇਕ ਡਾਇਰੈਕਟਰ ਪ੍ਰੋ: ਜਸਵਿੰਦਰ ਸਿੰਘ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਸਿੱਧੂ, ਪਿ੍ੰਸੀਪਲ ਬਘੇਲ ਸਿੰਘ, ਪ੍ਰੋ: ਸੁਖਪ੍ਰੀਤ ਕੌਰ, ਪ੍ਰੋ: ਗਗਨਦੀਪ ਕੌਰ, ਸੀਨੀਅਰ ਪ੍ਰੋ: ਕੁਮਾਰੀ ਸ਼ੈਲਜਾ ਨੇ ਉਕਤ ਨਤੀਜਿਆਂ 'ਤੇ ਤਸੱਲੀ ਪ੍ਰਗਟ ਕਰਦਿਆਂ ਮੁਬਾਰਕਬਾਦ ਦਿੱਤੀ | ਚੇਅਰਮੈਨ ਐੱਸ. ਐੱਸ. ਚੱਠਾ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖੁਸ਼ੀ ਜਤਾਉਂਦਿਆਂ ਕਿਹਾ ਫੈਸ਼ਨ ਤੇ ਟੈਕਨਾਲੋਜੀ ਦੇ ਖੇਤਰ ਵਿਚ ਵਿਦਿਆਰਥੀਆਂ ਨੇ ਜੋ ਪ੍ਰਾਪਤੀ ਦਰਜ ਕੀਤੀ ਹੈ ਉਹ ਸਾਡੇ ਸੰਸਥਾਨ ਦੀ ਗੁਣਵੱਤਾ ਨੂੰ ਦਰਸਾਉਂਦੀ ਹੈ | ਅਸੀਂ ਉਮੀਦ ਕਰਦੇ ਹਾਂ ਕਿ ਇਨ੍ਹਾਂ ਦੀ ਸਫ਼ਲਤਾ ਹੋਰ ਨਵੇਂ ਵਿਦਿਆਰਥੀਆਂ ਲਈ ਪ੍ਰੇਰਣਾ ਬਣੇਗੀ | ਉਨ੍ਹਾਂ ਫੈਸ਼ਨ ਟੈਕਨਾਲੋਜੀ ਦੀ ਪੜ੍ਹਾਈ ਨੂੰ ਵਿਦਿਆਰਥੀਆਂ ਲਈ ਅਤਿ ਲਾਹੇਵੰਦ ਦੱਸਿਆ | ਸਹਾਇਕ ਡਾਇਰੈਕਟਰ ਪਬਲਿਕ ਰਿਲੇਸ਼ਨ ਪ੍ਰੋ: ਹਰਪ੍ਰੀਤ ਸ਼ਰਮਾ, ਆਈ. ਟੀ. ਸੈੱਲ ਮੁਖੀ ਪ੍ਰੋ: ਸੋਨਵਿੰਦਰ ਸਿੰਘ ਨੇ ਕਿਹਾ ਕਿ ਲੜਕੀਆਂ ਨੂੰ ਫੈਸ਼ਨ ਟੈਕਨਾਲੋਜੀ ਦੀ ਪੜ੍ਹਾਈ ਕਰਕੇ ਪੰਜਾਬ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਵਿਦੇਸ਼ਾਂ ਵਿਚ ਰੁਜ਼ਗਾਰ ਦੇ ਵੱਡੇ ਮੌਕੇ ਮਿਲਦੇ ਹਨ |