ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਕੀਤੇ ਗਏ ਬੀ. ਸੀ. ਏ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿਚ ਐੱਸ. ਐੱਸ. ਡੀ. ਵਿਮੈੱਨਜ਼ ਇੰਸਟੀਚਿਊਟ ਆਫ਼ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ¢ ਵਿਦਿਆਰਥਣ ਭੂਮਿਕਾ ਨੇ 85.29 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦੀਪਿਕਾ ਰਾਣਾ ਨੇ 83.71 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਬਲਵਿੰਦਰ ਕੌਰ ਨੇ 78 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ¢ ਪਿ੍ੰਸੀਪਲ ਡਾ: ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ¢