16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹਰਸਿਮਰਤ ਕੌਰ ਬਾਦਲ ਸਾਈਾ ਨਗਰ ਦੇ ਲੋਕਾਂ ਦੀ ਸਾਰ ਲੈਣ ਪੁੱਜੇ <br/>

ਅਜੀਤ ਡੈਸਕ 17-07-2025
ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ•ਾਣ)-ਬੀਤੇ ਦਿਨੀਂ ਰਜਬਾਹਾ ਟੁੱਟਣ ਕਰਕੇ ਪਾਣੀ ਦੀ ਮਾਰ ਹੇਠਾਂ ਆਏ ਸਥਾਨਕ ਸਾਂਈ ਨਗਰ ਦੇ ਲੋਕਾਂ ਦੀ ਸਾਰ ਲੈਣ ਲਈ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਪੁੱਜੇ | ਉਨ•ਾਂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਹੁਣ ਤੱਕ ਇੱਥੇ ਸੂਬਾ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਪੱੁਛਿਆ, ਜਿਸ 'ਤੇ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਈ ਵੀ ਪ੍ਰਬੰਧ ਨਾ ਕੀਤੇ ਜਾਣ ਬਾਰੇ ਦੱਸਿਆ | ਪੀੜ•ਤ ਲੋਕਾਂ ਨੇ ਉਨ•੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਇਸ ਜਗਾ ਨੂੰ ਵਕਫ਼ ਬੋਰਡ ਆਪਣੀ ਮਲਕੀਅਤ ਦੱਸ ਰਿਹਾ ਤੇ ਉਨ•੍ਹਾਂ ਨੂੰ ਆਪਣੇ ਪੱਧਰ 'ਤੇ ਘਰਾਂ ਦੀ ਸਾਂਭ ਸੰਭਾਲ ਲਈ ਇੱਥੇ ਮਿੱਟੀ ਵਗੈਰਾ ਵੀ ਲਿਆਉਣ ਨਹੀਂ ਦੇ ਰਹੇ | ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਮੌਕੇ 'ਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਤਾਂ ਡੀ. ਸੀ. ਨੇ ਮੌਕੇ 'ਤੇ ਲੋੜੀਂਦੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ, ਪਰ ਨਾਲ ਹੀ ਉਕਤ ਨਗਰ ਨੂੰ ਗ਼ੈਰ-ਕਾਨੂੰਨੀ ਦੱਸਿਆ | ਇਸ ਮੌਕੇ ਦਿਹਾਤੀ ਜ਼ਿਲ•ਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਇਕਬਾਲ ਸਿੰਘ ਬਬਲੀ ਢਿੱਲੋਂ, ਰਾਜਵਿੰਦਰ ਸਿੰਘ ਸਿੱਧੂ,, ਰਵਿੰਦਰ ਚੀਮਾ, ਗੁਰਪ੍ਰੀਤ ਸੰਧੂ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਵਾਲੀਆ, ਬਲਵਿੰਦਰ ਕੌਰ, ਬਲਵੀਰ ਕੌਰ ਤੇ ਹੋਰ ਹਾਜ਼ਰ ਸਨ |


ਪਿਛਲੀ ਖ਼ਬਰ ਐਕਸਾਈਜ਼ ਐਕਟ ਦੇ ਮਾਮਲੇ 'ਚੋ ਤਿੰਨ ਜਣੇ ਬਰੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ 8 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੋਲਰ ਸਿਸਟਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।