16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਨਸ਼ੇ ਦੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਅਜੀਤ ਡੈਸਕ 17-07-2025
ਭਾਈਰੂਪਾ, 16 ਜੁਲਾਈ (ਵਰਿੰਦਰ ਲੱਕੀ)-ਸੀ. ਆਈ. ਏ -2 ਬਠਿੰਡਾ ਦੀ ਪੁਲਿਸ ਪਾਰਟੀ ਨੇ ਕਸਬਾ ਭਾਈਰੂਪਾ ਦੇ ਰਹਿਣ ਵਾਸੇ 2 ਵਿਅਕਤੀਆਂ ਨੂੰ ਦੋ ਵੱਖ ਵੱਖ ਪ੍ਰਕਾਰ ਦੀਆਂ 1180 ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ¢ ਮਿਲੀ ਜਾਣਕਾਰੀ ਅਨੁਸਾਰ ਸੀ. ਆਈ. ਏ. -2 ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਦਰਮਿਆਨੇ ਗਸ਼ਤ ਜਦੋਂ ਸਮੇਤ ਪੁਲਿਸ ਪਾਰਟੀ ਭਾਈਰੂਪਾ ਵਿਖੇ ਪਹੁੰਚੇ ਤਾਂ ਉੱਥੇ ਉਨ੍ਹਾਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਨ੍ਹਾਂ ਪਾਸੋਂ 880 ਗੋਲੀਆਂ ਟਰਾਮਾਡੋਲ ਤੇ 300 ਗੋਲੀਆਂ ਆਲਪਰਾਜੋਲਮ ਬਰਾਮਦ ਹੋਈਆਂ¢ ਜਾਣਕਾਰੀ ਅਨੁਸਾਰ ਫੜੇ ਗਏ ਵਿਅਕਤੀਆਂ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਬਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਆਨ ਭਾਈਰੂਪਾ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ ਥਾਣਾ ਫੂਲ ਵਿਖੇ 22ਸੀ/ 61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਨੰਬਰ-90 ਦਰਜ਼ ਕੀਤਾ ਗਿਆ ਹੈ ¢

ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ ਅਗਲੀ ਖ਼ਬਰ ਐਕਸਾਈਜ਼ ਐਕਟ ਦੇ ਮਾਮਲੇ 'ਚੋ ਤਿੰਨ ਜਣੇ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।