ਬਠਿੰਡਾ, 16 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਚੌਕੀ ਵਰਧਮਾਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਜਿੰਨਾ ਕੋਲੋਂ ਚੋਰੀ ਦੇ 5 ਮੋਟਰ-ਸਾਈਕਲ ਬਰਾਮਦ ਕੀਤੇ ਗਏ ਹਨ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖਿਲਾਫ ਥਾਣਾ ਕੈਨਾਲ ਕਾਲੋਨੀ 'ਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਹਰਜੀਵਨ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਵਰਧਮਾਨ ਨੂੰ ਸੂਚਨਾ ਮਿਲੀ ਸੀ, ਕਿ ਦੋ ਕ੍ਰਿਸ਼ਨ ਸਿੰਘ ਵਾਸੀ ਪਿੰਡ ਮਾਹਲਾ ਕਲਾ ਜ਼ਿਲ੍ਹਾ ਮੋਗਾ ਅਤੇ ਬਲਵੀਰ ਸਿੰਘ ਵਾਸੀ ਪਥਰਾਲਾ ਜੋ ਕਿ ਮੋਟਰ-ਸਾਈਕਲ ਚੋਰੀ ਕਰਦੇ ਹਨ, ਤੇ ਉਨ੍ਹਾਂ ਕੋਲ ਚੋਰੀ ਦਾ ਮੋਟਰ-ਸਾਈਕਲ ਹੈ | ਪੁਲਿਸ ਵਲੋਂ ਨਾਕਾਬੰਦੀ ਕਰਦੇ ਹੋਏ ਕ੍ਰਿਸਨ ਸਿੰਘ ਅਤੇ ਬਲਵੀਰ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਤਾ ਉਨ੍ਹਾਂ ਕੋਲੋਂ ਇਕ ਮੋਟਰ-ਸਾਈਕਲ ਬਰਾਮਦ ਕੀਤਾ ਗਿਆ ਹੈ | ਪੁਲਿਸ ਪੁੱਛਗਿੱਛ ਵਿਚ ਦੋਵਾਂ ਮੁਲਜ਼ਮਾ ਨੇ ਮੰਨਿਆ ਕਿ ਇਨਾ ਦਾ ਇਕ ਤੀਸਰਾ ਸਾਥੀ ਦਵਿੰਦਰਜੀਤ ਸਿੰਘ ਵੀ ਮੋਟਰ-ਸਾਈਕਲ ਚੋਰੀ ਕਰਦਾ ਹੈ | ਪੁਲਿਸ ਵਲੋਂ ਤਿੰਨਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 5 ਚੋਰੀ ਕੀਤੇ ਗਏ ਮੋਟਰ-ਸਾਈਕਲ ਬਰਾਮਦ ਕੀਤੇ ਗਏ ਹਨ | ਹਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਿੰਨਾਂ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |