16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਿਸਾਨ ਆਗੂ ਜਗਸੀਰ ਸਿੰਘ ਦੇ ਪੁੱਤਰ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ <br/>

ਅਜੀਤ ਡੈਸਕ 17-07-2025
ਬਠਿੰਡਾ, 16 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਇਕਲÏਤੇ ਨÏਜਵਾਨ ਪੁੱਤਰ ਰਾਜਦੀਪ ਸਿੰਘ ਦੀ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਮÏਤ ਹੋ ਗਈ¢ 25 ਸਾਲਾ ਰਾਜਦੀਪ ਸਿੰਘ ਪਿਛਲੇ ਚਾਰ-ਪੰਜ ਸਾਲਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਿਹਾ ਸੀ ਅਤੇ ਹੁਣ ਉਸ ਦਾ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥ ਬੀਤੀ ਰਾਤ ਕਰੀਬ 8 ਵਜੇ ਉਸ ਦੀ ਮÏਤ ਹੋ ਗਈ¢ ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਵੱਡੀ ਭੈਣ ਨੂੰ ਛੱਡ ਗਿਆ ਹੈ¢ ਉਸ ਦਾ ਅੰਤਿਮ ਸਸਕਾਰ ਅੱਜ ਪਿੰਡ ਝੁੰਬਾ ਦੇ ਸ਼ਮਸ਼ਾਨ-ਘਾਟ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਲੋਕਾਂ ਨੇ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ | ਉਸ ਦੇ ਅੰਤਿਮ ਸਸਕਾਰ ਮÏਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ, ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ, ਅÏਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ, ਕਰਮਜੀਤ ਕÏਰ ਲਹਿਰਾ ਖਾਨਾ, ਪਰਮਜੀਤ ਕÏਰ ਪਿੱਥੋ, ਮਾਲਣ ਕÏਰ ਕੋਠਾਗੁਰੂ, ਲੋਕ ਮੋਰਚਾ ਪੰਜਾਬ ਦੇ ਆਗੂ ਜਗਮੇਲ ਸਿੰਘ ਤੇ ਸੁਖਵਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ ਲਹਿਰਾ ਮੁਹੱਬਤ, ਨੌਜਵਾਨ ਭਾਰਤ ਸਭਾ ਤੋਂ ਅਸ਼ਵਨੀ ਕੁਮਾਰ ਘੁੱਦਾ ਅਤੇ ਇਲਾਕੇ ਭਰ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਜਗਸੀਰ ਸਿੰਘ ਝੁੰਬਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪਿੰਡ ਦੇ ਨÏਜਵਾਨ ਦੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਕਾਰਨ ਮÏਤ ਹੋਣ ਕਰਕੇ ਪਿੰਡ ਵਿਚ ਸੋਗ ਦੀ ਲਹਿਰ ਹੈ |
16ਬੀਟੀਡੀ23


ਪਿਛਲੀ ਖ਼ਬਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ <br/> ਅਗਲੀ ਖ਼ਬਰ ਕੋਟਸ਼ਮੀਰ 'ਚ ਚੋਰਾਂ ਤੇ ਚਿੱਟੇ ਦੀ ਭਰਮਾਰ, ਪੁਲਿਸ ਪ੍ਰਸ਼ਾਸਨ ਦੇ ਹੱਥ ਖਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।