16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲਿਖਤੀ ਦਰਖਾਸਤ ਦੇ ਆਧਾਰ 'ਤੇ ਲਾਇਸੰਸ ਰੱਦ <br/>

ਅਜੀਤ ਡੈਸਕ 17-07-2025
ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ )-ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ ਅਧੀਨ ਐੱਮ.ਐੱਸ. ਹੈਲੋ ਪੀ. ਟੀ. ਈ. ਦਾ ਪ੍ਰਾਰਥੀ ਵਲੋਂ ਲਿਖਤੀ ਦਰਖਾਸਤ ਦੇ ਆਧਾਰ 'ਤੇ ਲਾਇਸੰਸ ਰੱਦ ਕੀਤਾ ਗਿਆ ਹੈ | ਜਾਰੀ ਹੁਕਮ ਅਨੁਸਾਰ ਐਮਐਸ ਹੈਲੋ ਪੀ.ਟੀ.ਈ. ਨੇੜੇ ਗਲੀ ਨੰਬਰ-8 ਏ ਮੇਨ ਅਜੀਤ ਰੋਡ ਬਠਿੰਡਾ ਦੇ ਨਾਮ 'ਤੇ ਮਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਫਰੀਦਕੋਟ ਕੋਟਲੀ ਜ਼ਿਲ੍ਹਾ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 337 ਐੱਮ.ਏ.2/ਐੱਮ.ਸੀ. 6 ਮਿਤੀ 30-9-2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29-09-2028 ਤੱਕ ਸੀ | ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 8 (1) ਵਿੱਚ ਉਪਬੰਧ ਕੀਤਾ ਗਿਆ ਹੈ ਕਿ ਟਰੈਵਲ ਏਜੰਟ ਆਪਣਾ ਲਾਇਸੰਸ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਸਮਰੱਥ ਅਥਾਰਟੀ ਨੂੰ ਦੋ ਮਹੀਨਿਆਂ ਦਾ ਨੋਟਿਸ ਦੇ ਕੇ ਸਪੁਰਦ ਕਰ ਸਕਦਾ ਹੈ ਅਤੇ ਨੋਟਿਸ ਦੀ ਮਿਆਦ ਖਤਮ ਹੋਣ ਤੇ ਲਾਇਸੰਸ ਨੂੰ ਰੱਦ ਕਰ ਦਿੱਤਾ ਗਿਆ ਮੰਨਿਆ ਜਾਵੇਗਾ | ਹੁਕਮ ਅਨੁਸਾਰ ਉਪਰੋਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਉਕਤ ਫਰਮ ਦਾ ਲਾਇਸੰਸ ਸੈਕਸ਼ਨ 8 (1) ਦੇ ਤਹਿਤ ਤਰੁੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਇਸ ਫਰਮ ਜਾਂ ਸਬੰਧਤ ਖਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜ਼ਿੰਮੇਵਾਰ ਹੋਵੇਗਾ |

ਪਿਛਲੀ ਖ਼ਬਰ ਜਾਨ ਲੇਵਾ ਹਮਲੇ 'ਚ ਇਕ ਜ਼ਖ਼ਮੀ ਅਗਲੀ ਖ਼ਬਰ ਦੇਸੀ ਕੱਟਾ ਰੱਖਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।