ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ 9 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ¢ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ¢ ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 2 ਅਤੇ 3 ਲਈ 3 ਨਾਮਜ਼ਦਗੀਆਂ, ਬਲਾਕ ਗੋਨਿਆਣਾ ਦੇ ਪਿੰਡ ਕੋਠੇ ਕÏਰ ਸਿੰਘ ਵਾਲਾ ਦੇ ਵਾਰਡ ਨੰਬਰ 1 ਲਈ 1, ਮਹਿਮਾ ਸਵਾਈ ਦੇ ਵਾਰਡ ਨੰਬਰ 8 ਲਈ 2, ਬਲਾਕ ਨਥਾਣਾ ਦੇ ਪਿੰਡ ਕੋਠੇ ਗੋਬਿੰਦ ਨਗਰ ਦੇ ਵਾਰਡ ਨੰਬਰ-3 ਲਈ 1, ਸ਼ਹੀਦ ਬਾਬਾ ਜੀਵਨ ਸਿੰਘ ਨਗਰ ਦੇ ਵਾਰਡ ਨੰਬਰ-2 ਲਈ 1 ਅਤੇ ਤਲਵੰਡੀ ਸਾਬੋ ਦੇ ਪਿੰਡ ਜੱਜਲ ਦੇ ਵਾਰਡ ਨੰਬਰ 3 ਲਈ 1 ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ¢ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਉਪ ਚੋਣਾਂ ਲਈ 17 ਜੁਲਾਈ ਤੱਕ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ¢ ਜਮ੍ਹਾ ਕਰਵਾਏ ਨਾਮਜ਼ਦਗੀ ਪੱਤਰਾਂ ਦੀ 18 ਜੁਲਾਈ ਨੂੰ ਪੜਤਾਲ ਕੀਤੀ ਜਾਵੇਗੀ¢ ਉਨ੍ਹਾਂ ਅੱਗੇ ਦੱਸਿਆ ਕਿ 19 ਜੁਲਾਈ ਨੂੰ ਜਮ੍ਹਾ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ¢ ਉਨ੍ਹਾਂ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ 'ਤੇ ਵੋਟਿੰਗ ਹੋਵੇਗੀ¢