16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜਥੇਦਾਰ ਢਿੱਲੋਂ ਨੇ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਸਟਾਫ਼ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 17-07-2025
ਚਾਉਕੇ, 16 ਜੁਲਾਈ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਮੇਜਰ ਸਿੰਘ ਢਿੱਲੋਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਬੱਲੋ-ਬਦਿਆਲਾ ਸਕੂਲ ਦਾ ਜਾਇਜ਼ਾ ਲਿਆ ਗਿਆ ਤੇ ਸਕੂਲ ਦੀ ਬਿਹਤਰੀ ਲਈ ਪਿੰ੍ਰਸੀਪਲ ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਗਈ¢ ਇਸ ਮੀਟਿੰਗ 'ਚ ਸਕੂਲ ਨਾਲ ਸਬੰਧਿਤ ਸਾਰੇ ਮੁੱਦੇ ਵਿਚਾਰੇ ਗਏ ਅਤੇ ਸਕੂਲ ਨੂੰ ਤਰੱਕੀ ਦੇ ਰਾਹ ਤੇ ਤੋਰਨ ਲਈ ਨਵੇਂ ਉਪਰਾਲੇ ਕਰਨ ਬਾਰੇ ਵਿਚਾਰਿਆ ਗਿਆ¢ ਪਿ੍ੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਮੇਜਰ ਸਿੰਘ ਢਿੱਲੋਂ ਵਲੋਂ ਸਮੇਂ-ਸਮੇਂ 'ਤੇ ਸੰਸਥਾ ਨੂੰ ਚੜ੍ਹਦੀ ਕਲਾ 'ਚ ਰੱਖਣ ਲਈ ਪਿ੍ੰਸੀਪਲ ਅਤੇ ਸਟਾਫ਼ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ¢ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਢਿੱਲੋਂ ਵਲੋਂ ਸਕੂਲ ਨੂੰ ਸਹਾਇਤਾ ਵਜੋਂ 3 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ¢ ਪਿ੍ੰਸੀਪਲ ਰਣਜੀਤ ਸਿੰਘ ਅਤੇ ਸਮੁੱਚੇ ਸਟਾਫ਼ ਵਲੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਢਿੱਲੋਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਉਮੀਦ ਕੀਤੀ ਅੱਗੇ ਤੋਂ ਉਹ ਇਸੇ ਤਰ੍ਹਾਂ ਹੀ ਸਕੂਲ ਦਾ ਸਹਿਯੋਗ ਕਰਦੇ ਰਹਿਣਗੇ¢ ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ¢

ਪਿਛਲੀ ਖ਼ਬਰ ਸਰਕਾਰੀ ਸਕੂਲ ਭਾਗੀਵਾਂਦਰ ਵਿਖੇ ਬਲਾਕ ਦੇ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ <br/> ਅਗਲੀ ਖ਼ਬਰ ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ 'ਚ ਤੀਸਰੇ ਦਿਨ 9 ਨਾਮਜ਼ਦਗੀ ਪੱਤਰ ਹੋਏ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।