16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਸਕੂਲ ਭਾਗੀਵਾਂਦਰ ਵਿਖੇ ਬਲਾਕ ਦੇ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ <br/>

ਅਜੀਤ ਡੈਸਕ 17-07-2025
ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਬਲਾਕ ਤਲਵੰਡੀ ਸਾਬੋ ਦੇ ਸਮੂਹ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਮੌਕੇ ਅੱਜ ਐੱਸ.ਐੱਮ.ਓ. ਤਲਵੰਡੀ ਸਾਬੋ ਡਾ. ਰਵੀਕਾਂਤ ਗੁਪਤਾ ਵਲੋਂ ਪ੍ਰਧਾਨਗੀ ਕਰਕੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਅਧਿਆਪਕਾਂ ਰਾਹੀਂ ਬੱਚਿਆਂ ਨੂੰ ਸਕੂਲਾਂ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ | ਟ੍ਰੇਨਿੰਗ ਦੌਰਾਨ ਐੱਸ.ਐੱਮ.ਓ. ਡਾ. ਰਵੀ ਕਾਂਤ ਗੁਪਤਾ ਨੇ ਸਮੂਹ ਅਧਿਆਪਕ ਸਾਹਿਬਾਨ ਨੂੰ ਨਸ਼ਿਆਂ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੱਲ੍ਹ ਸਕੂਲੀ ਬੱਚੇ ਵੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ, ਜਿਸ ਕਰਕੇ ਅਧਿਆਪਕ ਨਸ਼ਿਆਂ ਨੂੰ ਕੰਟਰੋਲ ਕਰਨ ਦੇ ਵਿਚ ਬਹੁਤ ਵੱਡਾ ਰੋਲ ਅਦਾ ਕਰ ਸਕਦੇ ਹਨ | ਨਸ਼ਾ ਛੁਡਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਵਿੱਚ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਿਹਾ ਹੈ, ਉਥੇ ਪਹੁੰਚ ਕਰਕੇ ਬੱਚਿਆਂ ਜਾਂ ਵੱਡਿਆਂ ਦਾ ਨਸ਼ਾ ਛੁਡਾਇਆ ਜਾ ਸਕਦੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ੍ਹ ਦੇ ਸਭ ਤੋਂ ਵਧੀਆ ਨਸ਼ਾ ਛੁਡਾਊ ਅਤੇ ਦਿਮਾਗ਼ੀ ਰੋਗਾਂ ਦੇ ਮਾਹਿਰ ਡਾਕਟਰ ਅੰਕੁਰ ਸਿੰਗਲਾ ਉਕਤ ਨਸ਼ਾ ਛਡਾਊ ਕੇਂਦਰ ਨੂੰ ਚਲਾ ਰਹੇ ਹਨ | ਐੱਸ.ਐੱਮ.ਓ. ਨੇ ਕਿਹਾ ਕਿ ਬਲਾਕ ਦੇ ਵਿੱਚ ਕਿਤੇ ਵੀ ਚੰਗੇ ਕੰਮਾਂ ਦੇ ਲਈ ਉਨ੍ਹਾਂ ਦੇ ਸਹਿਯੋਗ ਦੀ ਲੋੜ ਪੈਂਦੀ ਹੈ ਤਾਂ ਉਹ ਹਮੇਸ਼ਾ ਹਾਜ਼ਰ ਮਿਲਣਗੇ ਅਤੇ ਜ਼ਰੂਰਤ ਪੈਣ ਤੇ ਉਨ੍ਹਾਂ ਨਾਲ ਕਦੇ ਵੀ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਟ੍ਰੇਨਿੰਗ ਕਰਵਾ ਰਹੇ ਬਲਾਕ ਰਿਸੋਰਸ ਐਜੂਕੇਟਰ ਅੰਮਿ੍ਤਪਾਲ ਸਿੰਘ ਬਰਾੜ ਨੇ ਸਮੂਹ ਅਧਿਆਪਕਾਂ ਵਲੋਂ ਐੱਸ.ਐੱਮ.ਓ. ਦਾ ਟ੍ਰੇਨਿੰਗ ਕੈਂਪ ਚ ਆਉਣ ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਮਾਤਾ ਦੇ ਝੰਡਿਆਂ ਦੀ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਜਥੇਦਾਰ ਢਿੱਲੋਂ ਨੇ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਸਟਾਫ਼ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।