ਮਹਿਰਾਜ, 16 ਜੁਲਾਈ (ਸੁਖਪਾਲ ਮਹਿਰਾਜ)-ਅਧੂਰੇ ਪੇਅ ਸਕੇਲਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ 17 ਜੁਲਾਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ੳਪਰੰਤ ਆਗੂ ਅਮਨਦੀਪ ਕੌਰ, ਤਰਸੇਮ ਸਿੰਘ ਸਿੱਧੂ , ਹਰਜੀਤ ਕੌਰ, ਰੁਪਿੰਦਰ ਕੌਰ, ਰਾਜਵੀਰ ਕੌਰ, ਜਸਵਿੰਦਰ ਕੌਰ, ਕਿਰਨਦੀਪ ਕੌਰ, ਤਲਵਿੰਦਰ ਕੌਰ, ਜਗਮੀਤ ਕੌਰ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੰਜਾਬ ਪੇਅ ਸਕੇਲ ਬਹਾਲ ਕਰ ਦਿੱਤਾ ਜਾਵੇਗਾ, ਪਰ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਉਕਤ 17 ਜੁਲਾਈ ਨੂੰ ਕਾਲੇ ਬਿੱਲੇ ਲਗਾਕੇ ਅਤੇ ਰਿਬਨ ਬੰਨ੍ਹ ਕੇ ਡਿਊਟੀ ਦੌਰਾਨ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਅਧੂਰੇ ਪੇਅ ਸਕੇਲਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ, ਉੱਥੇ ਹੀ ਸੋਸ਼ਲ ਮੀਡੀਆ ਦੇ ਹਰ ਪਲੇਟਫਾਰਮ ਤੇ ਵੱਧ ਤੋਂ ਵੱਧ ਸਰਕਾਰ ਖ਼ਿਲਾਫ਼ ਇਸ ਪ੍ਰਦਰਸ਼ਨ ਦੀਆਂ ਤਸਵੀਰਾਂ ਵਾਇਰਲ ਕੀਤੀਆਂ ਜਾਣਗੀਆਂ |