16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਲੇਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ <br/>

ਅਜੀਤ ਡੈਸਕ 17-07-2025
ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੀ ਪਹਿਲੀ ਟਰਮ ਦੀ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਸ਼ਸ਼ੀਕਾਂਤ ਵਲੋਂ ਅਧਿਆਪਕਾਂ ਦੇ ਨਾਲ ਹੀ ਮਾਪਿਆਂ ਨਾਲ ਮਿਲਣੀ ਪ੍ਰੋਗਰਾਮ ਦੌਰਾਨ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਅਧਿਆਪਕ ਮਾਪੇ ਮਿਲਣੀ ਵਿਚ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰ ਪਰਸਨ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਪਿ੍ੰਸੀਪਲ ਸ਼ਸ਼ੀਕਾਂਤ ਤੇ ਸਮੂਹ ਕੋਆਰਡੀਨੇਟਰ ਸ਼ਾਮਿਲ ਰਹੇ | ਅਧਿਆਪਕ ਮਾਪੇ ਮਿਲਣੀ ਉਪਰੰਤ ਅਧਿਆਪਕਾਂ ਤੇ ਮੈਨੇਜਮੈਂਟ ਦੀ ਮੀਟਿੰਗ ਹੋਈ, ਜਿਸ ਵਿਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪਾਠਕ੍ਰਮ ਵੱਲ ਵਿਸ਼ੇਸ਼ ਧਿਆਨ ਦੇਣ ਬਾਰੇ ਗੱਲਬਾਤ ਕੀਤੀ ਗਈ | ਵਿਦਿਆਰਥੀਆਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਸਾਰਥਕ ਗੱਲਬਾਤ ਹੋਈ |

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ 'ਵਿਸ਼ਵ ਯੁਵਕ ਹੁਨਰ' ਦਿਵਸ ਮੌਕੇ ਸਮਾਗਮ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।