16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਿਲਵਰ ਓਕਸ ਸਕੂਲ ਵਿਖੇ 'ਵਿਸ਼ਵ ਯੁਵਕ ਹੁਨਰ' ਦਿਵਸ ਮੌਕੇ ਸਮਾਗਮ <br/>

ਅਜੀਤ ਡੈਸਕ 17-07-2025
ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਬਠਿੰਡਾ ਵਿਖੇ 'ਵਿਸ਼ਵ ਯੁਵਕ ਹੁਨਰ' ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਅਤੇ ਯੁਵਕ ਮਾਰਗਦਰਸ਼ਕ ਹਰਮਨ ਢਿੱਲੋਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਹ ਸਮਾਗਮ 21ਵੀਂ ਸਦੀ ਦਾ ਹਾਣੀ ਬਣਾਉਣ ਸੰਬੰਧੀ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣਾ ਤੇ ਕਲਾਸ-ਰੂਮ ਤੋਂ ਬਾਹਰ ਸਿੱਖਣ ਲਈ ਪ੍ਰੇਰਕ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ | ਇਸ ਮੌਕੇ ਹਰਮਨ ਢਿੱਲੋਂ, ਜੋ 'ਪ੍ਰਯਾਸ਼' ਨਾਮ ਦੀ ਇਕ ਸੰਸਥਾ ਦੇ ਸੀਨੀਅਰ ਡਾਇਰੈਕਟਰ ਹਨ, ਨੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਰੁ-ਬਰੂ ਹੋਏ | ਉਨ੍ਹਾਂ ਨੇ ਮੌਜੂਦਾ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿਚ ਹੁਨਰ ਵਿਕਾਸ ਦੀ ਅਹਿਮੀਅਤ ਨੂੰ ਰੌਸ਼ਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਅੰਦਰਲੀ ਖ਼ੂਬੀਆਂ ਨੂੰ ਪਹਿਚਾਨਣ ਅਤੇ ਨਿਖਾਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਸਕੂਲ ਵਿਚ ਹੁੰਦੇ ਕਈ ਪ੍ਰਕਾਰ ਦੇ ਪ੍ਰੋਗਰਾਮਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ, ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਅਜਿਹੇ ਸਮਾਗਮਾਂ ਵਿੱਚ ਹਿੱਸਾ ਲੈਣ ਨਾਲ ਸੋਚਣ ਦੀ ਸਮਰੱਥਾ, ਲੀਡਰਸ਼ਿਪ, ਕਮਿਊਨੀਕੇਸ਼ਨ ਅਤੇ ਕੂਟਨੀਤਿਕ ਕੌਂਸਲ ਵਿਚ ਨਿਖਾਰ ਆਉਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੰਚਾਂ 'ਤੇ ਆਤਮ ਵਿਸ਼ਵਾਸ ਨਾਲ ਬੋਲਣ ਲਈ ਕਈ ਮਹੱਤਵਪੂਰਨ ਸੁਝਾਅ ਦਿੱਤੇ | ਉਨ੍ਹਾਂ ਨੇ ਓਪਨ ਸੈਸ਼ਨ ਰਾਹੀਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਦੀ ਉਤਸ਼ਾਹ ਪੂਰਨ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਕੂਲ ਅਜਿਹੇ ਪਲੇਟ ਫਾਰਮ ਰਾਹੀਂ ਭਵਿੱਖ ਲਈ ਵਿਦਿਆਰਥੀਆਂ ਦਾ ਵਿਅਕਤੀਤਵ ਬਣਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।