27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੁਲਿਸ ਨੇ ਚਲਾਇਆ ਸਰਚ ਅਭਿਆਨ, ਨਸ਼ਾ ਤਸਕਰ ਚੜੇ੍ਹ ਪੁਲਿਸ ਅੜਿੱਕੇ <br/>

ਗੋਨਿਆਣਾ ਵਿਖੇ ਚਲਾਏ ਸਰਚ ਅਭਿਆਨ ਤਹਿਤ ਸੀਨੀਅਰ ਪੁਲਿਸ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤੇ ਅਭਿਆਨ ਲਈ ਜਾਦੇ ਹੋਏ ਪੁਲਿਸ ਅਧਿਕਾਰੀ | ਤਸਵੀਰਾਂ: ਲਛਮਣ ਦਾਸ ਗਰਗ <br/> 19-07-2025
ਗੋਨਿਆਣਾ, 18 ਜੁਲਾਈ (ਲਛਮਣ ਦਾਸ ਗਰਗ)-ਡੀ. ਜੀ. ਪੀ. ਜਤਿੰਦਰ ਜੈਨ, ਹਰਜੀਤ ਸਿੰਘ ਡੀ.ਆਈ.ਜੀ., ਅਮਨੀਤ ਕੌਂਡਲ ਐੱਸ.ਐੱਸ.ਪੀ. ਬਠਿੰਡਾ ਦੀ ਅਗਵਾਈ ਵਿੱਚ ਅੱਜ ਸਥਾਨਕ ਲਾਇਨੋਂਪਾਰ ਇਲਾਕੇ ਵਿੱਚ ਜ਼ਿਲ੍ਹਾ ਪੁਲਿਸ ਨੇ ਛਾਪੇਮਾਰੀ ਕਰਕੇ ਕੁਝ ਵਿਅਕਤੀਆਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ |ਉਕਤ ਜਾਣਕਾਰੀ ਦਿੰਦੇ ਹੋਏ ਜਤਿੰਦਰ ਜੈਨ ਏ.ਡੀ.ਜੀ.ਪੀ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਪਾਰਟੀ ਨਾਲ ਥਾਣਾ ਨੇਹੀਆਂ ਵਾਲਾ ਦੇ ਅਧੀਨ ਆਉਂਦੇ ਗੋਨਿਆਣਾ ਮੰਡੀ ਦੇ ਲਾਈਨੋਂ ਪਾਰ ਇਲਾਕੇ ਵਿੱਚ ਅਚਨਚੇਤ ਛਾਪੇਮਾਰੀ ਕਰਕੇ ਘਰਾਂ ਵਿੱਚ ਸਰਚ ਆਪੇ੍ਰਸ਼ਨ ਚਲਾਇਆ ਗਿਆ ਅਤੇ ਮੌਕੇ 'ਤੇ ਕੁਝ ਵਿਅਕਤੀਆਂ ਨੂੰ ਨਸ਼ੇ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ ਬਣਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਇਲਾਕੇ ਵਿਚ ਐੱਸ.ਅੱੈਸ.ਪੀ. ਬਠਿੰਡਾ ਵਲੋਂ ਸਰਚ ਅਭਿਆਨ ਚਲਾਇਆ ਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਨਸ਼ਾ ਵੇਚਣ ਵਾਲੇ ਸਮਗਲਰਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਗਿਆ ਸੀ, ਸੂਚਨਾਵਾਂ ਮਿਲ ਰਹੀਆਂ ਸਨ ਕਿ ਉਕਤ ਵਿਅਕਤੀ ਜੇਲ੍ਹ ਵਿਚੋਂ ਜ਼ਮਾਨਤ ਤੇ ਆ ਕੇ ਦੁਬਾਰਾ ਫਿਰ ਨਸ਼ੇ ਵੇਚਣ ਦੇ ਧੰਦੇ ਵਿੱਚ ਲੱਗ ਗਏ ਸਨ, ਜਿਸ ਦੀ ਸਮੇਂ ਸਮੇਂ ਤੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਸੂਚਨਾ ਮਿਲਦੀ ਰਹੀ ਹੈ, ਇਸ ਤਹਿਤ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ | ਐੱਸ.ਐੱਸ.ਪੀ. ਬਠਿੰਡਾ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਨੂੰ ਚਿੱਟਾ ਮੁਕਤ ਬਣਾਉਣ ਦੀ ਪੂਰੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਡੀ.ਐੱਸ.ਪੀ. ਆਰ. ਐੱਸ. ਰੰਧਾਵਾ ਭੁੱਚੋ ਨੇ ਕਿਹਾ ਕਿ ਇਲਾਕੇ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਈ ਤਰ੍ਹਾਂ ਦੇ ਗੁਪਤ ਆਪੇ੍ਰਸ਼ਨ ਚਲਾਏ ਜਾ ਰਹੇ ਹਨ, ਜਿਸ ਨਾਲ ਨਸ਼ਾ ਵੇਚਣ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਥਰਮਲ ਜਥੇਬੰਦੀ ਵਲੋਂ ਪਲਾਂਟ ਦੇ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।