27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਚੂਰਾ ਪੋਸਤ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਗਿ੍ਫ਼ਤਾਰ <br/>

ਅਜੀਤ ਡੈਸਕ 19-07-2025
ਬਠਿੰਡਾ, 18 ਜੁਲਾਈ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਬਠਿੰਡਾ ਦੇ ਸੀ. ਆਈ. ਏ. ਸਟਾਫ਼-2 ਅਤੇ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ਼ ਸਬੰਧਿਤ ਪੁਲਿਸ ਥਾਣਿਆਂ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਧਰਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਦਾਣਾ ਮੰਡੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਕਿੱਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਗੁਰਮੀਤ ਸ਼ਰਮਾ ਵਾਸੀ ਬੰਗੀ ਨਗਰ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਕੋਤਵਾਲੀ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਦੂਸਰੇ ਮਾਮਲੇ ਸਬੰਧੀ ਸੀ. ਆਈ. ਏ. ਸਟਾਫ-2 ਦੇ ਸਹਾਇਕ ਥਾਣੇਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਪਿੰਗ ਗੋਬਿੰਦਪੁਰਾ ਨਜ਼ਦੀਕ ਸ਼ੱਕੀ ਵਿਅਕਤੀਆਂ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਹਿਰਾਸਤ ਲਿਆ ਗਿਆ ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਕਿੱਲੋ 100 ਗ੍ਰਾਮ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਤੀਰਥ ਸਿੰਘ ਵਾਸੀ ਪਿੰਡ ਗੋਬਿੰਦਪੁਰਾ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਕੈਂਟ 'ਚ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਸੜਕ ਦੁਰਘਟਨਾ 'ਚ ਦੋ ਜ਼ਖ਼ਮੀ <br/> ਅਗਲੀ ਖ਼ਬਰ ਪੁਲਿਸ ਨੇ ਚਲਾਇਆ ਸਰਚ ਅਭਿਆਨ, ਨਸ਼ਾ ਤਸਕਰ ਚੜੇ੍ਹ ਪੁਲਿਸ ਅੜਿੱਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।