28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਸ਼ਾ ਤਸਕਰ ਚਿੱਟੇ ਸਮੇਤ ਆਇਆ ਪੁਲਿਸ ਅੜਿੱਕੇ <br/>

ਅਜੀਤ ਡੈਸਕ 19-07-2025
ਗੋਨਿਆਣਾ, 18 ਜੁਲਾਈ (ਲਛਮਣ ਦਾਸ ਗਰਗ)-ਸੂਬੇ ਵਿਚ 'ਯੁੱਧ ਨੱਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿਚ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਸ਼ਹਿਰ ਵਿਚ ਟਰੈਪ ਲਗਾਕੇ ਸੜਕ 'ਤੇ ਜਾ ਰਹੇ ਇਕ ਸ਼ੱਕੀ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਹੋਇਆ | ਉਕਤ ਅਫ਼ਸਰ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਰਾਕੇਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗੋਨਿਆਣਾ ਮੰਡੀ ਵਜੋਂ ਕੀਤੀ ਹੈ | ਪੁਲਿਸ ਨੇ ਰਾਕੇਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ 'ਚੋਂ ਦੋ ਬਰੀ <br/> ਅਗਲੀ ਖ਼ਬਰ ਸੜਕ ਦੁਰਘਟਨਾ 'ਚ ਦੋ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।