ਬਠਿੰਡਾ, 18 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਲਈ ਕੁਲ 60 ਨਾਮਜ਼ਦਗੀ ਪੱਤਰ ਭਰੇ ਗਏ ਸਨ, ਜੋ ਕਿ ਸਾਰੇ ਯੋਗ ਪਾਏ ਗਏ¢ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ¢ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ 19 ਜੁਲਾਈ ਨੂੰ ਜਮ੍ਹਾ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ 'ਤੇ ਵੋਟਿੰਗ ਹੋਵੇਗੀ