28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਿੱਲ-2025' ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸੰਤ ਗਿਆਨ ਦਾਸ ਵਲੋਂ ਸਵਾਗਤ <br/>

ਅਜੀਤ ਡੈਸਕ 19-07-2025
ਰਾਮਾਂ ਮੰਡੀ, 18 ਜੁਲਾਈ (ਤਰਸੇਮ ਸਿੰਗਲਾ)-ਪੰਜਾਬ ਵਿਧਾਨ ਸਭਾ ਵਲੋਂ ਪੰਜਾਬ ਵਿਚ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025' ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪ੍ਰਾਚੀਨ ਉਦਾਸੀਨ ਮਹਾਮੰਡਲ ਪੰਜਾਬ ਦੇ ਬੁਲਾਰੇ ਸੰਤ ਗਿਆਨ ਦਾਸ ਜੱਜ਼ਲ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਵਲੋਂ ਇਸ ਬਿੱਲ ਨੂੰ ਬਿਨਾਂ ਕਿਸੇ ਵਿਰੋਧ ਦੇ ਸਹਿਮਤੀ ਦਿੱਤੀ ਗਈ ਹੈ, ਜੋ ਕਿ ਸ਼ਲਾਘਾਯੋਗ ਹੈ¢ ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਤ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ¢ ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫ਼ਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ¢ ਇਸ ਕਦਮ ਨਾਲ ਘਿਣਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ¢

ਪਿਛਲੀ ਖ਼ਬਰ ਭਾਈ ਰੂਪ ਚੰਦ ਸਪੋਰਟਸ ਕਲੱਬ ਭਾਈਰੂਪਾ ਦੀ ਚੋਣ ਹੋਈ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਥਾਣਿਆਂ 'ਚ ਕੀਤਾ ਡੇਂਗੂ ਸਰਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।