ਸੰਗਤ ਮੰਡੀ, 18 ਜੁਲਾਈ (ਸੁਖਤੇਜ ਧਾਲੀਵਾਲ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਬਠਿੰਡਾ ਦਿਹਾਤੀ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਤੇ ਬਾਰਿਸ਼ ਦÏਰਾਨ ਸੁਚੱਜੇ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਗਤ ਮੰਡੀ ਪਹੁੰਚੇ ਕਾਂਗਰਸੀ ਆਗੂ ਤੇ ਹਲਕਾ ਕੋਆਰਡੀਨੇਟਰ ਡਾ ਜੀਵਨਜੋਤ ਕÏਰ ਭੱਟੀ ਨੇ ਕੀਤਾ¢ ਉਨ੍ਹਾਂ ਕਿਹਾ ਕਿ ਬਾਰਸ਼ ਦÏਰਾਨ ਸੰਗਤ ਮੰਡੀ ਵਿਖੇ ਪਾਣੀ ਦੀ ਨਿਕਾਸੀ ਪੂਰੀ ਤਰ੍ਹਾਂ ਫ਼ੇਲ੍ਹ ਹੋਣ ਕਰਕੇ ਤੇ ਮੰਡੀ ਦੀਆਂ ਮੇਨ ਸੜਕਾਂ ਤੋਂ ਇਲਾਵਾ ਲੋਕਾਂ ਦੇ ਘਰਾਂ ਮੂਹਰੇ ਮੀਂਹ ਅਤੇ ਸੀਵਰੇਜ ਦਾ ਪਾਣੀ ਪਿਛਲੇ ਇੱਕ ਮਹੀਨੇ ਤੋਂ ਜਮ੍ਹਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੇ ਨਾਲ ਨਾਲ ਆਪਣੀਆਂ ਜ਼ਰੂਰਤਾਂ ਲਈ ਘਰਾਂ ਤੋਂ ਬਾਹਰ ਜਾਣ ਵਿੱਚ ਵੱਡੀ ਮੁਸਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਇਸ ਤੋਂ ਇਲਾਵਾ ਮੰਡੀ ਵਿਚ ਪਾਣੀ ਖੜ੍ਹਾ ਹੋਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਵੀ ਠੱਪ ਹੋ ਚੁੱਕਾ ਹੈ¢ ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਵੀ ਗੱਲ ਕਰਕੇ ਮÏਕੇ ਦੀ ਸਥਿਤੀ ਬਾਰੇ ਦੱਸਿਆ ਜਿੱਥੇ ਡਿਪਟੀ ਕਮਿਸ਼ਨਰ ਵਲੋਂ ਇਸ ਸਮੱਸਿਆ ਦਾ ਜਲਦੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ¢