02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡ ਹਮੀਰਗੜ੍ਹ ਦਾ ਸਰਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 20-07-2025
ਭਗਤਾ ਭਾਈਕਾ, 19 ਜੁਲਾਈ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਹਮੀਰਗੜ੍ਹ ਮÏਜੂਦਾ ਸਰਪੰਚ ਤੇ ਮੁੱਖ ਬੁਲਾਰੇ ਅਜਾਇਬ ਸਿੰਘ ਹਮੀਰਗੜ੍ਹ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ | ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਰਪੰਚ ਅਜਾਇਬ ਸਿੰਘ, ਰਾਮ ਸਿੰਘ ਪੰਚ, ਪੰਚ ਜਸਵਿੰਦਰ ਕÏਰ, ਪੰਚ ਮਨਜੀਤ ਕÏਰ, ਅਕਾਲੀ ਦਲ ਦੇ ਸਾਬਕਾ ਮੈਂਬਰ ਤੇ ਯੂਥ ਆਗੂ ਰਾਜਾ ਸਿੰਘ ਸਿੱਧੂ ਦਾ 'ਆਪ' 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ, 'ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਾਨਦਾਰ ਕੰਮ ਕਰ ਰਹੀ ਹੈ | 'ਆਪ' ਸਰਕਾਰ ਲੋਕਾਂ ਦੇ ਦਿਲ ਜਿੱਤ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਚੱਲ ਰਹੇ ਕਰੋੜਾਂ ਦੇ ਵਿਕਾਸ ਕਾਰਜ, ਪਿੰਡਾਂ ਦੇ ਖੇਡ ਮੈਦਾਨਾਂ ਲਈ ਆ ਰਹੀਆਂ ਗਰਾਂਟਾਂ, ਪਿੰਡ ਪਿੰਡ ਟੇਲਾਂ 'ਤੇ ਪਹੁੰਚ ਰਿਹਾ ਨਹਿਰੀ ਪਾਣੀ, ਅਨੁਸੂਚਿਤ ਜਾਤੀਆਂ ਦੀ ਕਰਜ਼ਾ ਮੁਆਫ਼ੀ, 10 ਲੱਖ ਦਾ ਸਿਹਤ ਬੀਮਾ, ਸਿਹਤ ਤੇ ਸਿੱਖਿਆ ਦੇ ਵਿਚ ਕੀਤੇ ਜਾ ਰਹੇ ਹਨ | ਇਸ ਮÏਕੇ ਜਤਿੰਦਰ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਚੇਅਰਮੈਨ ਬੇਅੰਤ ਸਿੰਘ ਮਾਰਕੀਟ ਕਮੇਟੀ ਭਗਤਾ, ਪਰਮਜੀਤ ਸਿੰਘ ਕਾਂਗੜ ਯੂਥ ਆਗੂ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਭਗਤਾ, ਨੈਬ ਸਿੰਘ ਮੋਹਨ ਲਾਲ ਕਾਂਗੜ, ਜਸਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਬੱਲ੍ਹੋ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਕਰਕੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।