03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਜੀਤ ਰੋਡ 'ਤੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ 3 ਗਿ੍ਫ਼ਤਾਰ

ਅਜੀਤ ਡੈਸਕ 20-07-2025
ਬਠਿੰਡਾ, 19 ਜੁਲਾਈ (ਪੱਤਰ ਪ੍ਰੇਰਕ)-ਬਠਿੰਡਾ ਦੇ ਅਜੀਤ ਰੋਡ ਦੀ ਗਲੀ ਨੰਬਰ 6 'ਚ ਦੇਹ ਵਪਾਰ ਦਾ ਧੰਦਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਦੋ ਔਰਤਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਸੰਬੰਧੀ ਥਾਣਾ ਸਿਵਲ ਲਾਇਨ ਦੇ ਇੰਚਾਰਜ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਔਰਤਾਂ ਵਲੋਂ ਅਜੀਤ ਰੋਡ ਦੀ ਗਲੀ ਨੰਬਰ 6 ਵਿਖੇ ਇਕ ਪੀ. ਜੀ. 'ਚ ਮਕਾਨ ਕਿਰਾਏ 'ਤੇ ਲੈ ਕੇ ਉਸ 'ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਉਕਤ ਘਰ ਵਿਚ ਰੇਡ ਕਰਨ ਤੋਂ ਬਾਅਦ ਦੋ ਔਰਤਾਂ ਤੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਲਖਵਿੰਦਰ ਕੌਰ ਵਾਸੀ ਜੈਤੋ, ਜੈਸਮੀਨ ਕੌਰ ਵਾਸੀ ਬਠਿੰਡਾ ਤੇ ਜਸਪਾਲ ਸਿੰਘ ਵਾਸੀ ਬਰਗਾੜੀ ਵਜੋਂ ਹੋਈ ਹੈ | ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਕਰਦਿਆਂ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।