04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਗਰ ਪੰਚਾਇਤ ਨਥਾਣਾ ਵਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ <br/>

ਨਗਰ ਨਥਾਣਾ ਵਿਖੇ ਨਗਰ ਪੰਚਾਇਤ ਦੇ ਸੱਦੇ 'ਤੇ ਬੂਟਾ ਲਗਾ ਕੇ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਲਕਾ ਵਿਧਾਇਕ ਮਾ. ਜਗਸੀਰ ਸਿੰਘ¢ ਤਸਵੀਰ: ਗੁਰਦਰਸ਼ਨ ਲੁੱਧੜ <br/> 20-07-2025
ਨਥਾਣਾ, 19 ਜੁਲਾਈ (ਗੁਰਦਰਸ਼ਨ ਲੁੱਧੜ)-ਨਗਰ ਪੰਚਾਇਤ ਨਥਾਣਾ ਵਲੋਂ ਨਗਰ ਦੀਆਂ ਸਾਂਝੀਆਂ ਥਾਵਾਂ ਤੇ ਪÏਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ¢ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਪÏਦਾ ਲਗਾ ਕੇ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ¢ ਇਸ ਮÏਕੇ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਬਰਸਾਤ ਦੇ ਇਸ ਮÏਸਮ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਹਰ ਨਾਗਰਿਕ ਦਾ ਜ਼ਰੂਰੀ ਫ਼ਰਜ਼ ਬਣਦਾ ਹੈ ਤਾਂ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ¢ ਇਸ ਮÏਕੇ ਨਗਰ ਪੰਚਾਇਤ ਨਥਾਣਾ ਦੇ ਪ੍ਰਧਾਨ ਇੰਦਰਵੀਰ ਕÏਰ ਅਤੇ ਪੰਚਾਇਤੀ ਆਗੂ ਨਰਿੰਦਰ ਸਿੰਘ ਨੈਰੀ ਸਿੱਧੂ ਨੇ ਦੱਸਿਆ ਕਿ ਨਗਰ ਨਥਾਣਾ ਦੀਆਂ ਸਾਂਝੀਆਂ ਥਾਵਾਂ 'ਤੇ 1500 ਪÏਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਵੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ¢ ਪੰਚਾਇਤੀ ਆਗੂਆਂ ਨੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਦੇ ਹਰ ਸੱਦੇ 'ਤੇ ਹਲਕਾ ਵਿਧਾਇਕ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਨਗਰ ਨਥਾਣਾ ਦੇ ਨਿਕਾਸੀ ਪਾਣੀ ਦੀ ਸਮੱਸਿਆ ਹੱਲ ਹੋਣ ਦਾ ਅਮਲ ਵੀ ਵੱਡੀ ਪੱਧਰ 'ਤੇ ਚੱਲ ਰਿਹਾ ਹੈ¢ ਇਸ ਮÏਕੇ ਹਲਕਾ ਵਿਧਾਇਕ ਅਤੇ ਨਗਰ ਪੰਚਾਇਤ ਦੇ ਆਗੂਆਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ¢

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ <br/> ਅਗਲੀ ਖ਼ਬਰ ਨਸ਼ਾ ਮੁਕਤੀ ਖੇਡ ਕਲੱਬ ਵਲੋਂ ਪਿੰਡ ਗੁੰਮਟੀ ਕਲਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।