04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਿਲਵਰ ਓਕਸ ਸਕੂਲ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ <br/>

ਸਿਲਵਰ ਓਕਸ ਸਕੂਲ ਬਠਿੰਡਾ ਵਿਖੇ ਸ਼ੂਟਿੰਗ ਰੇਂਜ ਦੇ ਉਦਘਾਟਨ ਉਪਰੰਤ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨਾਲ ਸਰੂਪ ਚੰਦ ਸਿੰਗਲਾ | ਤਸਵੀਰ: ਲਵਲੀ <br/> 20-07-2025
ਬਠਿੰਡਾ, 19 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ, ਸੁਸ਼ਾਂਤ ਸਿਟੀ-2 ਬਠਿੰਡਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਸਮਾਰੋਹ ਵਿਚ ਸਕੂਲ ਪ੍ਰਬੰਧਨ ਕਮੇਟੀ ਪ੍ਰਧਾਨ ਸਰੂਪ ਚੰਦ ਸਿੰਗਲਾ, ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ, ਸਿਲਵਰ ਓਕਸ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਤੇ ਨਵਦੀਪ ਸਿੰਘ ਖੇਡ ਕੋਆਰਡੀਨੇਟਰ ਸਿਲਵਰ ਓਕਸ ਗਰੁੱਪ ਆਫ਼ ਸਕੂਲ ਸ਼ਾਮਿਲ ਹੋਏ | ਇਸ ਮੌਕੇ ਆਪਣੇ ਸੰਬੋਧਨ ਵਿਚ ਸਰੂਪ ਚੰਦ ਸਿੰਗਲਾ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਜਿਹੀਆਂ ਸਹੂਲਤਾਂ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ੂਟਿੰਗ ਰੇਂਜ ਨਾ ਸਿਰਫ਼ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤਾਕਤ ਨੂੰ ਵਧਾਏਗੀ ਬਲਕਿ ਰਾਜ ਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਆਪਣੇ ਸਕੂਲ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਦੇ ਮੌਕੇ ਵੀ ਪ੍ਰਦਾਨ ਕਰੇਗੀ | ਪਿ੍ੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਚਰਿੱਤਰ ਨਿਰਮਾਣ ਅਤੇ ਆਤਮ ਵਿਸ਼ਵਾਸ ਵਿਚ ਖੇਡਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਸਿਖਲਾਈ ਪ੍ਰਾਪਤ ਪੇਸ਼ੇਵਰ ਇਸ ਵਿਸ਼ੇ ਵਿਚ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਕਰਨਗੇ | ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪੇ, ਸਕੂਲ ਸਟਾਫ਼ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਕੀਰਤਨਪੁਰਾ ਸਾਹਿਬ ਲਈ ਕੀਰਤਨੀ ਸਾਜ਼ ਭੇਟ <br/> ਅਗਲੀ ਖ਼ਬਰ ਨਗਰ ਪੰਚਾਇਤ ਨਥਾਣਾ ਵਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।