ਰਾਮਪੁਰਾ ਫੂਲ, 19 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਫ਼ਤਹਿ ਕਾਲਜ ਰਾਮਪੁਰਾ ਫੂਲ ਨੇ ਬਾਖ਼ੂਬੀ ਪ੍ਰਦਰਸ਼ਨ ਕਰਦਿਆਂ ਸÏ ਫ਼ੀਸਦੀ ਨਤੀਜਾ ਹਾਸਲ ਕੀਤਾ¢ ਇਸ ਨਤੀਜੇ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਸਾਰੇ ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਪ੍ਰੋਫੈਸਰਾਂ ਦੀ ਕਾਬਲੀਅਤ ਦਾ ਪ੍ਰਮਾਣ ਦਿੱਤਾ¢ ਸਾਇੰਸ ਵਿਭਾਗ ਮੁਖੀ ਪ੍ਰੋ ਕਰਮਜੀਤ ਕÏਰ ਨੇ ਦੱਸਿਆ ਕਿ ਹਰਕਮਲ ਕÏਰ ਪੁੱਤਰੀ ਜਸਵੀਰ ਸਿੰਘ ਪਿੰਡ ਭਾਈ ਰੂਪਾ, ਨੇ (84.5 ਪ੍ਰਤੀਸ਼ਤ) ਅੰਕ ਲੈ ਕੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ¢ ਸਾਰਿਕਾ ਪੁੱਤਰੀ ਅੰਮਿ੍ਤਪਾਲ ਗਰਗ ਪਿੰਡ ਰਾਮਪੁਰਾ ਨੇ (82.9 ਪ੍ਰਤੀਸ਼ਤ) ਅੰਕਾਂ ਨਾਲ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ¢ਨਵਪ੍ਰੀਤ ਕÏਰ ਪੁੱਤਰੀ ਸੱਜਣ ਸਿੰਘ ਪਿੰਡ ਮਾਈਸਰ ਖਾਨਾ ਨੇ (77.6 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ, ਜਸ਼ਨਪ੍ਰੀਤ ਕÏਰ ਪੁੱਤਰੀ ਜਗਜੀਤ ਸਿੰਘ ਪਿੰਡ ਡਿੱਖ ਨੇ (75.9 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਚÏਥੀ ਪੁਜ਼ੀਸ਼ਨ ਪ੍ਰਾਪਤ ਕੀਤੀ | ਕਾਲਜ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਸੰਸਥਾ ਹੋਣਹਾਰ ਵਿਦਿਆਰਥੀਆਂ ਨੂੰ ਨਵੇਂ ਦਾਖ਼ਲਿਆਂ ਦÏਰਾਨ ਫ਼ੀਸਾਂ ਵਿਚ ਸਕਾਲਰਸ਼ਿਪ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੇਗੀ¢ ਇਸ ਮੌਕੇ ਪ੍ਰੋ. ਕਰਮਜੀਤ ਕੌਰ , ਪ੍ਰੋ. ਬੰਧਨ ਸ਼ਰਮਾ, ਪ੍ਰੋ. ਪ੍ਰਨੀਤ ਕੌਰ, ਪ੍ਰੋ. ਸੁਖਪ੍ਰੀਤ ਕੌਰ, ਤੇ ਪ੍ਰੋ.ਹਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢