04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਵਣ ਮਹਾਂ-ਉਤਸਵ ਮਨਾਇਆ <br/>

ਅਜੀਤ ਡੈਸਕ 20-07-2025
ਭਗਤਾ ਭਾਈਕਾ, 19 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਲੋਂ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਸੁਯੋਗ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਕਾਲਜ ਵਿਚ ਵਣ ਮਹਾਂਉਤਸਵ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਵਿਦਿਆਰਥੀਆਂ ਨੇ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦੇ ਹੋਏ ਵਰਟੀਕਲ ਗਾਰਡਨ ਵੀ ਬਣਾਇਆ | ਪ੍ਰੋਗਰਾਮ ਅਫ਼ਸਰ ਡਾ: ਰਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਚ ਸ਼ਾਨਦਾਰ ਰੁੱਖ ਲਗਾਉਣ ਤੋਂ ਇਲਾਵਾ ਵਾਧੂ ਪਲਾਸਟਿਕ ਦੀਆਂ ਬੋਤਲਾਂ ਵਿਚ ਯੋਜਨਾ ਵੱਧ ਤਰੀਕੇ ਨਾਲ ਸਜਾਵਟੀ ਬੂਟੇ ਲਗਾਏ ਵਏ | ਇਹ ਆਧੁਨਿਕ ਸਮੇਂ ਵਿਚ ਵਾਤਾਵਰਨ ਨੂੰ ਸੰਭਾਲਣ ਦਾ ਬਹੁਤ ਵਧੀਆ ਤਰੀਕਾ ਹੈ | ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਬਾਰੇ ਦੱਸਿਆ ਅਤੇ ਇਸ ਫ਼ਾਲਤੂ ਮਟੀਰੀਅਲ ਦੀ ਵਰਤੋਂ ਦਾ ਇਹ ਬੇਹਤਰ ਤਰੀਕਾ ਮੰਨਿਆ | ਇਸ ਕਾਰਗੁਜ਼ਾਰੀ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ | ਇਸ ਮੌਕੇ ਪ੍ਰੋ: ਹਰਮਨਦੀਪ ਕੌਰ, ਪ੍ਰੋ: ਜਗਦੀਪ ਕੌਰ, ਪ੍ਰੋ: ਹਰਪਿੰਦਰ ਕੌਰ, ਪ੍ਰੋ: ਸੁਸ਼ਮਾ ਰਾਣੀ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਜਿੰਕਪ੍ਰੀਤ ਕੌਰ ਤੇ ਪ੍ਰੋ: ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤੁੰਗਵਾਲੀ ਦੀ ਨੀਵੀਂ ਗਲੀ ਉੱਚੀ ਕਰਕੇ ਬਣਾਉਣ ਦੀ ਮੰਗ <br/> ਅਗਲੀ ਖ਼ਬਰ ਮਾਤਾ ਚਿੰਤਾਪੂਰਨੀ ਦੇ ਦਰਬਾਰ ਵਿਖੇ 26 ਨੂੰ ਚੜਾਏ ਜਾਣਗੇ ਝੰਡੇ- ਜੱਸੀ ਬਾਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।