25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਖ਼ਤ ਸਜ਼ਾਵਾਂ ਬੇਅਦਬੀ ਦੇ ਅਪਰਾਧ ਖ਼ਤਮ ਕਰਨ ਦੀ ਗਾਰੰਟੀ ਨਹੀਂ- ਤਰਕਸ਼ੀਲ ਸੁਸਾਇਟੀ

ਅਜੀਤ ਡੈਸਕ 22-07-2025
ਬਠਿੰਡਾ, 21 ਜੁਲਾਈ (ਅਵਤਾਰ ਸਿੰਘ ਕੈਂਥ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਖ਼ਤ ਸਜ਼ਾ ਦੇਣ ਲਈ ਲਿਆਂਦੇ ਜਾ ਰਹੇ ਸਖ਼ਤ ਕਾਨੂੰਨ ਨੂੰ ਮÏਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾੜੇ ਅਮਨ ਕਾਨੂੰਨ ਦੇ ਹਾਲਾਤ ਸਮੇਤ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਮੌਕਾਪ੍ਰਸਤ ਫ਼ਿਰਕੂ ਸਿਆਸਤ ਕਰਾਰ ਦਿੰਦਿਆਂ ਇਸ ਕਾਨੂੰਨ ਤਹਿਤ ਉਮਰ ਕੈਦ ਦੀ ਸਖ਼ਤ ਸਜ਼ਾ ਦੇਣ ਦੀ ਤਜਵੀਜ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ¢ ਇਸ ਸਬੰਧੀ ਸੁਸਾਇਟੀ ਦੇ ਜੋਨ ਕਮੇਟੀ ਆਗੂਆਂ ਬਲਰਾਜ ਮÏੜ ਜਥੇਬੰਦਕ ਮੁਖੀ, ਮਾ: ਅਜਾਇਬ ਸਿੰਘ ਜਲਾਲਾਣਾ, ਡਾ: •ਚੰਨਣ ਵਾਂਦਰ, ਵਿੱਤ ਵਿਭਾਗ ਮੁਖੀ ਮਾ•ਗਿਆਨ ਸਿੰਘ ਅਤੇ ਮੀਡੀਆ ਮੁਖੀ ਰਾਮ ਸਿੰਘ ਨਿਰਮਾਣ, ਰਣਧੀਰ ਗਿੱਲਪੱਤੀ ਅਤੇ ਹਾਕਮ ਸਿੰਘ ਮੁਖੀ ਇਕਾਈ ਬਠਿੰਡਾ ਨੇ ਸਾਂਝੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਤਕਾਲੀ ਅਕਾਲੀ-ਭਾਜਪਾ, ਕਾਂਗਰਸ ਅਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਬੀਤੇ ਸਮੇਂ ਵਿਚ ਵਾਪਰੀਆਂ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ ਦੀ ਕੋਈ ਠੋਸ ਜਾਂਚ ਪੜ੍ਹਤਾਲ ਕਰਕੇ ਅਸਲ ਸੱਚਾਈ ਸਾਹਮਣੇ ਨਹੀਂ ਲਿਆਂਦੀ ਗਈ ਅਤੇ ਨਾ ਹੀ ਮÏਕੇ 'ਤੇ ਕਾਬੂ ਦੋਸ਼ੀਆਂ ਦੇ ਕਤਲ ਕਰਕੇ ਸਬੂਤ ਮਿਟਾਉਣ ਵਾਲਿਆਂ ਨੂੰ ਕੋਈ ਸਜ਼ਾ ਦਿਵਾਈ ਗਈ ਹੈ ਜੋ ਕਿ ਸਰਕਾਰ ਦੀ ਗ਼ੈਰ ਸੰਜੀਦਗੀ ਤੇ ਫ਼ਿਰਕੂ ਤਾਕਤਾਂ ਨਾਲ ਮਿਲੀਭੁਗਤ ਨੂੰ ਸਾਬਤ ਕਰਦਾ ਹੈ¢
ਪਿਛਲੀ ਖ਼ਬਰ ਅਹਿਮਦਾਬਾਦ ਤੋਂ ਜੰਮੂ ਤਵੀ ਜਾ ਰਹੀ ਰੇਲ ਗੱਡੀ ਗੋਨਿਆਣਾ ਨੇੜੇ ਅੱਧਾ ਘੰਟਾ ਰਹੀ ਖੜ੍ਹੀ ਅਗਲੀ ਖ਼ਬਰ ਭਗਤਾ ਭਾਈਕਾ ਦੇ ਦਰਜਨਾਂ ਪਰਿਵਾਰ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।