25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ਼ਰਾਰਤੀ ਅਨਸਰਾਂ ਨੇ ਉਸਾਰੀ ਅਧੀਨ ਲਾਇਬ੍ਰੇਰੀ ਦੇ ਸ਼ੀਸ਼ਿਆਂ ਦੀ ਕੀਤੀ ਭੰਨਤੋੜ

ਅਜੀਤ ਡੈਸਕ 22-07-2025

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਭਲਾਈ ਲਈ ਨਵੀਂ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ | ਬੀਤੀ ਰਾਤ ਕੁਝ ਨਾਮਲੂਮ ਸ਼ਰਾਰਤੀ ਅਨਸਰਾਂ ਵਲੋਂ ਲਾਇਬ੍ਰੇਰੀ ਦੇ ਸ਼ੀਸ਼ਿਆਂ ਦੀ ਭੰਨ ਤੋੜ ਕਰਕੇ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ | ਗ੍ਰਾਮ ਪੰਚਾਇਤ ਵਲੋਂ ਇਸ ਸਬੰਧੀ ਪੁਲਿਸ ਨੂੰ ਲਿਖਤੀ ਦਰਖਾਸਤ ਦੇ ਦਿੱਤੀ ਗਈ ਹੈ, ਜਿਸ ਵਿਚ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਕੁਝ ਸਰਕਾਰ ਵਿਰੋਧੀ ਸ਼ਰਾਰਤੀ ਅਨਸਰਾਂ ਵਲੋਂ ਲਾਇਬ੍ਰੇਰੀ ਦੀ ਉਸਾਰੀ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਲਦੀ ਹੀ ਉਨ੍ਹਾਂ ਦੀ ਪਹਿਚਾਣ ਕਰ ਲਈ ਜਾਵੇਗੀ |

ਪਿਛਲੀ ਖ਼ਬਰ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹਾ ਪੱਧਰੀ ਟੀਮ ਨੇ ਕੀਤੀ ਚੈਕਿੰਗ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਥਰਮਲ ਕਾਲੋਨੀ ਗੇਟ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।