ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਵਿਚ ਵੱਧ ਰਹੀ ਬਾਲ ਭਿਖਸ਼ਾ ਨੂੰ ਰੋਕਣ ਲਈ ਜ਼ਿਲਾ ਪੱਧਰੀ ਟਾਸਕ ਫੋਰਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਬਾਲ ਭਿਖਸ਼ਾ ਰੋਕਣ ਸਬੰਧੀ ਅੱਜ ਸਥਾਨਕ ਬੱਸ ਅੱਡਾ, ਪਾਵਰ ਹਾਊਸ ਰੋਡ ਦੀਆਂ ਬੱਤੀਆਂ, ਹਨੂੰਮਾਨ ਚੌਂਕ, ਮਿੱਤਲ ਮਾਲ, ਰੋਜ਼ ਗਾਰਡਨ ਅਤੇ ਫ਼ੌਜੀ ਚੌਂਕ ਵਿਖੇ ਟੀਮ ਨੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ 4 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ | ਇਸ ਮੌਕੇ ਆਮ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਭੀਖ ਮੰਗਣਾ ਅਤੇ ਭੀਖ ਦੇਣਾ ਕਾਨੂੰਨੀ ਜੁਰਮ ਹੈ | ਉਨ੍ਹਾਂ ਦੱਸਿਆ ਕਿ ਉਕਤ ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਸਥਾਨਕ ਜ਼ਿਲਾ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ | ਟੀਮ ਨੇ ਦੱਸਿਆ ਕਿ ਸਰਕਾਰ ਦੀ ਬਾਲ ਭਿਖਸ਼ਾ ਵਿਰੁੱਧ ਸਖ਼ਤ ਨੀਤੀ 'ਤੇ ਚੱਲਦਿਆਂ ਹੁਣ ਭਿਖਸ਼ਾ ਮੰਗਣ ਵਾਲੇ ਬੱਚਿਆਂ ਨੂੰ ਗੁਬਾਰੇ, ਬਾਲ ਪੈੱਨ ਅਤੇ ਹੋਰ ਵਸਤੂਆਂ ਨੂੰ ਵੇਚਣ ਦੀ ਆੜ ਵਿਚ ਮੰਗਵਾਈ ਜਾ ਰਹੀ ਭਿਖਸ਼ਾ ਅਤੇ ਬਾਲ ਮਜ਼ਦੂਰੀ ਖ਼ਿਲਾਫ਼ ਕਰਵਾਈ ਕੀਤੀ ਜਾ ਰਹੀ ਹੈ | ਉਨਾਂ ਦੱਸਿਆ ਕਿ ਟੀਮ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਬੁਲਾ ਕੇ ਉਨਾਂ ਦੀ ਕਾਊਾਸਲਿੰਗ ਕੀਤੀ ਗਈ ਅਤੇ ਉਨਾਂ ਨੂੰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਅਤੇ ਚਾਈਲਡ ਐਂਡ ਅਡਾਲਸੈਟ ਲੇਬਰ ਐਕਟ 1986 ਬਾਰੇ ਦੱਸਿਆ ਗਿਆ ਤਾਂ ਜੋ ਉਹ ਦੁਬਾਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਆਪਣੇ ਨੂੰ ਸਕੂਲ ਭੇਜਣ ਅਤੇ ਚੰਗਾ ਪਾਲਣ ਪੋਸ਼ਣ ਕਰਨ | ਇਸ ਮੌਕੇ ਜ਼ਿਲਾ ਬਾਲ ਭਲਾਈ ਕਮੇਟੀ ਦੇ ਮੈਂਬਰਾਂ, ਜ਼ਿਲਾ ਬਾਲ ਸੁਰੱਖਿਆ ਦਫ਼ਤਰ ਦਾ ਸਟਾਫ਼, ਚਾਈਲਡ ਲਾਈਨ ਦੀ ਟੀਮ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਨੁਮਾਇੰਦਿਆਂ ਤੋਂ ਇਲਾਵਾ ਸਿੱਖਿਆ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਚੈਕਿੰਗ ਦੇ ਦੌਰਾਨ ਹਾਜ਼ਰ ਰਹੇ |
ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹਾ ਪੱਧਰੀ ਟੀਮ ਨੇ ਕੀਤੀ ਚੈਕਿੰਗ
ਅਜੀਤ ਡੈਸਕ
22-07-2025