ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਏ. ਐੱਸ. ਆਈ. ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਮਲਕਾਣਾ ਨੇੜਿਓਾ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮੁਖੀ ਬੇਅੰਤ ਸਿੰਘ ਸਬ ਇੰਸਪੈਕਟਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਨੇ ਪੁਲਿਸ ਨੂੰ ਆਪਣਾ ਨਾਮ ਜਗਸੀਰ ਸਿੰਘ ਵਾਸੀ ਪਿੰਡ ਗਾਟਵਾਲੀ ਦੱਸਿਆ ਹੈ | ਪੁਲਿਸ ਵਲੋਂ ਜਗਸੀਰ ਸਿੰਘ ਵਾਸੀ ਗਾਟਵਾਲੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |