25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ

ਅਜੀਤ ਡੈਸਕ 22-07-2025
ਮਹਿਮਾ ਸਰਜਾ, 21 ਜੁਲਾਈ (ਬਲਦੇਵ ਸੰਧੂ)-ਪਿੰਡ ਵਿਰਕ ਖੁਰਦ ਵਿਖੇ ਮੈਨੇਜਿੰਗ ਟਰੱਸਟੀ ਡਾ: ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਦਲਜੀਤ ਸਿੰਘ ਗਿੱਲ ਅਤੇ ਡਾ. ਆਰ. ਐੱਸ. ਅਟਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਪ੍ਰਧਾਨ ਮਾਲਵਾ ਜ਼ੋਨ ਪ੍ਰੋ: ਜਸਵੰਤ ਸਿੰਘ ਬਰਾੜ ਨੇ ਕੀਤਾ | ਇਸ ਮੌਕੇ ਪ੍ਰੈਗਮਾ ਮੈਡੀਕਲ ਇੰਸਟੀਟਿਊਟ ਬਠਿੰਡਾ ਦੇ ਡਾਕਟਰ ਤੁਸ਼ਾਰ ਆਕਰੇ ਦੀ ਟੀਮ ਨੇ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ | ਫੇਫੜਿਆਂ ਦੀ ਜਾਂਚ ਦਾ ਸਫੈਰੋਮੀਟਰੀ ਟੈਸਟ ਸਿਪਲਾ ਕੰਪਨੀ ਵਲੋਂ ਮੁਫ਼ਤ ਕੀਤਾ ਗਿਆ | ਇਸ ਮੌਕੇ ਟਰੱਸਟ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ | ਪ੍ਰੋ: ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਵਲੋਂ ਹਰ 15 ਦਿਨਾਂ ਬਾਅਦ ਇਸ ਤਰ੍ਹਾਂ ਮੁਫ਼ਤ ਮੈਡੀਕਲ ਕੈਂਪ ਲਾਏ ਜਾਂਦੇ ਹਨ | ਉਨ੍ਹਾਂ ਕਿਹਾ ਬਠਿੰਡਾ ਦੇ ਲਗਭਗ 300 ਲੋੜਵੰਦ ਲੋਕਾਂ ਨੂੰ 750 ਤੋਂ 3000 ਰੁਪਏ ਤੱਕ ਪੈਨਸ਼ਨ ਦਿੱਤੀ ਜਾ ਰਹੀ ਹੈ, ਕੁਝ ਸਰਕਾਰੀ ਸਕੂਲਾਂ ਵਿਚ ਸ਼ੁੱਧ ਪਾਣੀ ਵਾਸਤੇ ਆਰ. ਓ. ਵੀ ਮੁਹੱਈਆ ਕਰਵਾਏ ਹਨ | ਇਹ ਖਰਚਾ ਡਾ. ਐਸ. ਪੀ. ਸਿੰਘ ਓਬਰਾਏ ਕਰ ਰਹੇ ਹਨ | ਬਠਿੰਡਾ ਜ਼ਿਲ੍ਹੇ 'ਚ 7 ਲੈਬੋਰੇਟਰੀਆਂ ਹਨ, ਜਿੱਥੇ ਮਰਕੀਟ ਨਾਲੋਂ ਬਹੁੁਤ ਘੱਟ ਰੇਟ 'ਤੇ ਟੈਸਟ ਹੁੰਦੇ ਹਨ | ਇਸ ਮੌਕੇ ਸਰਪੰਚ ਅਮਰਜੀਤ ਕੌਰ, ਬਲਦੇਵ ਸਿੰਘ, ਸੁਰਿੰਦਰ ਸਿੰਘ, ਪ੍ਰੀਤਮ ਸਿੰਘ, ਮੇਘ ਰਾਜ, ਗੁਰਪਿਆਰ ਸਿੰਘ, ਰਿਟਾ. ਈ. ਟੀ. ਓ. ਗੁਰਚਰਨ ਸਿੰਘ ਤੇ ਜਗਵਿੰਦਰ ਸਿੰਘ ਵਿਰਕ ਮੌਜੂਦ ਸਨ |
ਪਿਛਲੀ ਖ਼ਬਰ ਮਿਸ਼ਨ ਹਰਿਆਵਲ ਤਹਿਤ ਬੂਟੇ ਲਗਾਏ ਅਗਲੀ ਖ਼ਬਰ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।