ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਪੁਲਿਸ ਥਾਣਾ ਕੋਟਫੱਤਾ ਵਲੋਂ ਇੱਕ ਵਿਅਕਤੀ ਨੂੰ ਤਿੰਨ ਕਿੱਲੋਗ੍ਰਾਮ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਕੋਟਫੱਤਾ ਦੇ ਐੱਸ. ਐੱਚ. ਓ. ਮੇਜਰ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣੇਦਾਰ ਰਣਜੀਤ ਸਿੰਘ ਨੇ ਗਹਿਰੀ ਭਾਗੀ ਦੇ ਵਸਨੀਕ ਜ਼ੋਰਾ ਸਿੰਘ ਤੋਂ ਤਿੰਨ ਕਿੱਲੋ ਗ੍ਰਾਮ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਤੇ ਜ਼ੋਰਾ ਸਿੰਘ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |