25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਥੇਹਾ ਸਕੂਲ ਦਾ ਨਵਾਂ ਨਾਂਅ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਸਰਕਾਰੀ ਸਕੂਲ ਨਥੇਹਾ ਹੋਵੇਗਾ

ਅਜੀਤ ਡੈਸਕ 22-07-2025
ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਨੇ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਂਅ ਬਦਲ ਦਿੱਤੇ ਹਨ | ਇਨਾਂ ਸਕੂਲਾਂ ਦੇ ਨਾਂਅ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ 'ਤੇ ਰੱਖੇ ਗਏ ਹਨ | ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦਫ਼ਤਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਇਨ੍ਹਾਂ 25 ਸਕੂਲਾਂ ਦੀ ਸੂਚੀ ਵਿਚ ਬਠਿੰਡਾ ਜ਼ਿਲ੍ਹੇ ਦੇ ਵੀ ਇਕ ਸਰਕਾਰੀ ਸਕੂਲ ਦੇ ਨਾਮ ਬਦਲਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਨਥੇਹਾ ਦੇ ਸਰਕਾਰੀ ਹਾਈ ਸਕੂਲ ਦਾ ਹੁਣ ਨਵਾਂ ਨਾਮ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਸਰਕਾਰੀ ਹਾਈ ਸਕੂਲ ਨਥੇਹਾ ਹੋਵੇਗਾ | ਸੂਬਾ ਸਰਕਾਰ ਵਲੋਂ ਸ਼ਹੀਦਾਂ ਦੇ ਮਾਣ ਤੇ ਸਤਿਕਾਰ ਵਜੋਂ ਸਥਾਨਕ ਵਾਸੀਆਂ ਦੀ ਮੰਗ ਦੇ ਅਨੁਸਾਰ ਇਹ ਸਰਕਾਰੀ ਸਕੂਲ ਦਾ ਨਾਂਅ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਦੂਨ ਸਕੂਲ ਵਿਚ ਵਿੱਦਿਅਕ ਵਿਸ਼ਿਆਂ ਸੰਬੰਧੀ ਵਰਕਸ਼ਾਪ ਪ੍ਰੋਗਰਾਮ ਅਗਲੀ ਖ਼ਬਰ ਟਰੱਕ ਨਾਲ ਕਾਰ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।