25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਦਸਮੇਸ਼ ਡੈਂਟਲ ਹਸਪਤਾਲ ਫ਼ਰੀਦਕੋਟ ਨੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ

ਅਜੀਤ ਡੈਸਕ 22-07-2025
ਮੁੱਦਕੀ, 21 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਗੁਰਦੁਆਰਾ ਨਾਨਕ ਨਗਰੀ ਸਾਹਿਬ ਮੁੱਦਕੀ ਵਿਖੇ ਦਸਮੇਸ਼ ਡੈਂਟਲ ਹਸਪਤਾਲ ਫ਼ਰੀਦਕੋਟ ਵਲੋਂ ਕਮੇਟੀ ਪ੍ਰਧਾਨ ਸੁਖਵੰਤ ਸਿੰਘ ਖੋਸਾ ਤੇ ਸੁਖਮੰਦਰ ਖੋਸਾ ਦੀ ਅਗਵਾਈ ਹੇਠ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਦਸਮੇਸ਼ ਡੈਂਟਲ ਹਸਪਤਾਲ ਫ਼ਰੀਦਕੋਟ ਤੇ ਸਮੂਹ ਡਾਕਟਰ ਦੀ ਟੀਮ ਵਲੋਂ ਆਏ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਇਸ ਕੈਂਪ 'ਚ ਗੁਰਸੇਵਕ ਸਿੰਘ ਬਰਾੜ ਵਲੋਂ ਦਵਾਈਆਂ ਦਾ ਕੈਂਪ ਲਗਾਇਆ ਗਿਆ | ਅਖੀਰ ਪ੍ਰਬੰਧਕਾਂ ਵਲੋਂ ਕੈਂਪ ਲਗਾਉਣ 'ਤੇ ਦਸਮੇਸ਼ ਡੈਂਟਲ ਹਸਪਤਾਲ ਫ਼ਰੀਦਕੋਟ ਦੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਖਵੰਤ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ, ਅਰਮਾਨ ਸਿੰਘ, ਕੁਲਵੰਤ ਸਿੰਘ, ਜਤਿੰਦਰ ਸਿੰਘ, ਗੁਰਨਾਮ ਸਿੰਘ, ਪਰਮਜੀਤ ਕੌਰ, ਗੁਰਦਵਿੰਦਰ ਕੌਰ, ਸੁਖਵਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਜਗਰੂਪ ਸਿੰਘ, ਕੁਲਦੀਪ ਕੌਰ, ਹਰਭਜਨ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲੇਰਕੋਟਲਾ ਬੇਅਦਬੀ ਮਾਮਲੇ 'ਚ ਭੂਮਿਕਾ ਲਈ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ-ਬਾਦਲ ਅਗਲੀ ਖ਼ਬਰ ਮਹਾਂਵੀਰ ਦਲ ਸਥਿਤ ਮੰਦਿਰ ਵਿਖੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।